ਡੀ ਆਈ ਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਜ਼ਿਲਾ ਪੁਲੀਸ ਮੁਖੀ ਸਮੇਤ ਵੱਖ ਵੱਖ ਪੁਲੀਸ ਅਧਿਕਾਰੀਆਂ ਦੀ ਮੀਟਿੰਗ ਕਰਦੇ ਹੋਏ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 28 ਜੂਨ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪੁਲੀਸ ਨੂੰ 15 ਦਿਨਾਂ ਵਿਚ ਨਸ਼ਾ ਮੁਕਤ ਕਰਨ ਦਾ ਟੀਚਾ ਦਿੱਤਾ ਗਿਆ ਹੈ ਤੇ ਇਸ ਬਾਰੇ ਜ਼ਿਲ੍ਹਾ ਪੁਲੀਸ ਦੇ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਹੈ , ਇਹ ਜਾਣਕਾਰੀ ਡੀ. ਆਈ. ਜੀ. ਰੂਪਨਗਰ ਰੇਂਜ, ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲੀਸ ਲਾਈਨ ਮਹਦੀਆਂ ਵਿਖੇ ਜ਼ਿਲਾ ਪੁਲੀਸ ਮੁਖੀ ਸਮੇਤ ਵੱਖ ਵੱਖ ਪੁਲੀਸ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਸਾਂਝੀ ਕੀਤੀ
ਸ. ਭੁੱਲਰ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਇੱਕ ਇਤਿਹਾਸਕ ਜ਼ਿਲ੍ਹਾ ਹੈ ਤੇ ਏਥੇ ਨਸ਼ਾ ਬਹੁਤ ਘੱਟ ਹੈ , ਉਹਨਾਂ ਨੇ ਡੀ.ਐਸ.ਪੀਜ਼ ਤੇ ਐਸ.ਐਚ.ਓਜ਼ ਨੂੰ ਕਿਹਾ ਕਿ ਉਹ ਲੋਕਾਂ ਨਾਲ ਰਾਬਤਾ ਕਾਇਮ ਰੱਖਣ ਤੇ ਨਸ਼ੇ ਦੀ ਸਮੱਸਿਆ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ , ਸ. ਭੁੱਲਰ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਸ਼ਲਾਘਾਯੋਗ ਰਹੀ ਹੈ ਤੇ ਨਸ਼ੇ ਸਬੰਧੀ ਕਈ ਅਹਿਮ ਮਸਲਿਆਂ ਵਿਚ ਜ਼ਿਲ੍ਹਾ ਪੁਲੀਸ ਕਾਮਯਾਬ ਰਹੀ ਹੈ , ਹੁਣ ਵੀ ਜਿਹੜੀਆਂ ਅਪਰਾਧਕ ਘਟਨਾਵਾਂ ਸਬੰਧੀ ਮਾਮਲੇ ਅਣਸੁਲਝੇ ਹਨ, ਉਹ ਵੀ ਜਲਦ ਹੀ ਸੁਲਝਾ ਲਏ ਜਾਣਗੇ
ਉਹਨਾਂ ਨੇ ਜ਼ਿਲ੍ਹਾ ਪੁਲੀਸ ਦੇ ਅਧਿਕਾਰੀਆਂ ਨਾਲ ਨਸ਼ਿਆਂ ਦੇ ਖਾਤਮੇ ਸਬੰਧੀ ਵੱਖ ਵੱਖ ਵਿਧੀਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਡੀ.ਆਈ.ਜੀ.ਨੇ ਕਿਹਾ ਕਿ ਪੰਜਾਬ ਪੁਲੀਸ ਅਮਨ ਸ਼ਾਂਤੀ, ਸੁਰਖਿਆ ਅਤੇ ਨਸ਼ਾ ਮੁਕਤ ਮਾਹੌਲ ਮੁਹਈਆ ਕਰਵਾਉਣ ਲਈ ਵਚਨਬੱਧ ਹੈ ਤੇ ਇਸ ਸਬੰਧੀ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ , ਇਸ ਮੌਕੇ ਵੱਖ ਵੱਖ ਕੇਸਾਂ ਨੂੰ ਹੱਲ ਕਰਨ ਲਈ ਚੰਗੀ ਭੂਮਿਕਾ ਨਿਭਾਉਣ ਵਾਲਿਆ ਦੀ ਹੌਂਸਲਾ ਅਫ਼ਜਾਈ ਵੀ ਕੀਤੀ ਗਈ , ਇਸ ਮੌਕੇ ਐਸ.ਐਸ.ਪੀ. ਰਵਜੋਤ ਗਰੇਵਾਲ, ਐਸ. ਪੀ. ਸ੍ਰੀ ਨਵਰੀਤ ਸਿੰਘ ਵਿਰਕ, ਐਸ ਪੀ ਡੀ ਰਾਜਪਾਲ ਸਿੰਘ ਹੁੰਦਲ, ਡੀ ਐੱਸ ਪੀ ਮਨਜੀਤ ਸਿੰਘ, ਡੀ ਐਸ ਪੀ ਸੁਖਵਿੰਦਰ ਸਿੰਘ ਤੋਂ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ