ਮੀਂਹ ਪੈਣ ਨਾਲ ਮੌਸਮ ਹੋਇਆ ਖੁਸ਼ਗਵਾਰ
ਬਾਬੂਸ਼ਾਹੀ ਨੈਟਵਰਕ
ਰੂਪਨਗਰ, 29 ਜੂਨ 2022- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਬੁੱਧਵਾਰ ਸਵੇਰੇ 8 ਵਜੇ ਸ਼ੁਰੂ ਹੋਈ ਬਾਰਿਸ਼
ਨਾਲ ਵੱਡੀ ਰਾਹਤ ਮਿਲੀ ਹੈ। ਸਵੇਰੇ 9 ਵਜੇ ਤੱਕ ਭਰਵੀਂ ਬਾਰਿਸ਼ ਹੋਈ।
ਕਈ ਦਿਨਾਂ ਤੋਂ ਕਡ਼ਾਕੇ ਦੀ ਗਰਮੀ ਨੇ ਲੋਕਾਂ ਦਾ ਜਿਉਣਾ ਮੁਸ਼ਕਿਲ ਕਰ ਦਿੱਤਾ ਸੀ।
ਭਰਵੀਂ ਬਾਰਿਸ਼ ਹੋਣ ਨਾਲ ਤਾਪਮਾਨ ਘੱਟ ਹੋ ਗਿਆ ਹੈ ਅਤੇ ਮੌਸਮ ਖੁਸ਼ਗਵਾਰ ਬਣ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ
ਆਉਣ ਵਾਲੇ ਦਿਨਾਂ ਵਿਚ ਵੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।