ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਹਾਈਕੋਰਟ ਨੇ ਰਾਹਤ ਨਹੀਂ ਦਿੱਤੀ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 29 ਜੂਨ 2022- ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਪੰਜਾਬ ਐਂਡ ਹਰਿਆਣਾ
ਹਾਈਕੋਰਟ ਨੇ ਭ੍ਰਿਸ਼ਟਾਚਾਰ ਮਾਮਲੇ ਵਿਚ ਦਰਜ ਐਫਆਈਆਰ ਰੱਦ ਕਰਨ ਬਾਰੇ ਕੋਈ ਰਾਹਤ ਨਹੀਂ ਦਿੱਤੀ ਹੈ ਅਤੇ
ਗਿਲਜੀਆ ਵਲੋਂ ਐਫਆਈਆਰ ਰੱਦ ਕਰਨ ਲਈ ਪਾਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ
ਉਹ ਪਹਿਲਾਂ ਲੋਅਰ ਕੋਰਟ ਵਿਚ ਆਗਾਮੀ ਜ਼ਮਾਨਤ ਲਈ ਅਰਜੀ ਦਾਇਰ ਕਰਨ।