ਮਾਨਸਾ ਪੁਲਿਸ ਨੇ ਨਸ਼ਿਆ ਦੇ 6 ਮੁਕੱਦਮੇ ਦਰਜ ਕਰਕੇ 9 ਮੁਲਜ਼ਮਾਂ ਨੂੰ ਕੀਤਾ ਕਾਬੂ
- 19 ਗ੍ਰਾਮ ਹੈਰੋਇਨ , 4 ਕਿਲੋ 300 ਗ੍ਰਾਮ ਸੁਲਫਾ ਸਮੇਤ 3 ਮੋਟਰਸਾਈਕਲ , 16 ਬੋਤਲਾਂ ਸ਼ਰਾਬ ਨਜਾਇਜ਼, 50 ਲੀਟਰ ਲਾਹਣ ਸਮੇਤ ਚਾਲੂ ਭੱਠੀ ਬਰਾਮਦ
ਸੰਜੀਵ ਜਿੰਦਲ
ਮਾਨਸਾ , 29 ਜੂਨ 2022 : ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਤਹਿਤ ਮਾਨਸਾ ਪੁਲਿਸ ਵੱਲੋ ਵੱਖ-ਵੱਖ ਥਾਵਾਂ ਤੋ ਨਸ਼ਿਆ ਦਾ ਧੰਦਾ ਕਰਨ ਵਾਲੇ 9 ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 6 ਮੁਕੱਦਮੇ ਦਰਜ ਰਜਿਸਟਰ ਕਰ ਕੇ ਨਸ਼ਿਆ ਦੀ ਬ੍ਰਮਾਦਗੀ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ ।
ਐਨਡੀਪੀਐਸ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋ ਜਗਦੀਪ ਸਿੰਘ ਉਰਫ ਬੱਗੀ ਸਿੰਘ ਪੁੱਤਰ ਮਹਾ ਸਿੰਘ ਵਾਸੀ ਬੋਹਾ ਅਤੇ ਪਰਗਟ ਸਿੰਘ ਉਰਫ ਬੱਗੀ ਪੁੱਤਰ ਸੁਖਦੇਵ ਸਿੰਘ ਵਾਸੀ ਮਘਾਣੀਆ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੋਰੋਇਨ ਬਰਾਮਦ ਕਰਕੇ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਵੱਲੋ ਰਿੰਕੂ ਸਿੰਘ ਪੁੱਤਰ ਪ੍ਰੀਤਮ ਸਿੰਘ, ਮੰਗਤ ਸਿੰਘ ਪੁੱਤਰ ਰਣਜੀਤ ਸਿੰਘ ਅਤੇ ਗੁਰਮੇਜ ਸਿੰਘ ਉਰਫ ਗੇਜੀ ਪੁੱਤਰ ਬਲਵੰਤ ਸਿੰਘ ਵਾਸੀਆਨ ਆਹਲੂਪੁਰ ਨੂੰ ਕਾਬੂ ਕਰਕੇ ਉਹਨਾ ਪਾਸੋਂ 7 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਬਿਨਾਂ ਨੰਬਰੀ ਮਾਰਕਾ ਸਪਲੈਂਡਰ ਬਰਾਮਦ ਕਰਕੇ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਵੱਲੋ ਗੁਰਦਾਸ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬਾਹਮਣ ਸਿੰਘ ਵਾਲਾ ਥਾਣਾ ਸਦਰ ਰਤੀਆ ਹਰਿਆਣਾ ਨੂੰ ਕਾਬੂ ਕਰਕੇ ਉਸ ਪਾਸੋਂ 2 ਗ੍ਰਾਮ ਹੋਰੋਇਨ ਸਮੇਤ ਮੋਟਰਸਾਈਕਲ ਨੰਬਰੀ HR59C 0193 ਮਾਰਕਾ ਸਪਲੈਂਡਰ ਨੂੰ ਬਰਾਮਦ ਕਰਕੇ ਥਾਣਾ ਜੌੜਕੀਆ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ ।
ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋ ਜਰਨੈਲ ਸਿੰਘ ਉਰਫ ਕਾਕਾ ਪੁੱਤਰ ਜਸਵੰਤ ਸਿੰਘ ਵਾਸੀ ਨਰਿੰਦਰਪੁਰਾ ਨੂੰ ਕਾਬੂ ਕਰਕੇ ਉਸ ਪਾਸੋਂ 4 ਕਿਲੋ 300 ਗ੍ਰਾਮ ਸੁਲਫਾ ਸਮੇਤ ਮੋਟਰਸਾਈਕਲ ਨੰਬਰੀ PB 31 N 7079 ਪਲਸਰ ਰੰਗ ਕਾਲਾ ਨੂੰ ਬਰਾਮਦ ਕਰਕੇ ਥਾਣਾ ਬਰੇਟਾ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ । ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।
ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋ ਜੀਤ ਸਿਘ ਪੁੱਤਰ ਮਹਿੰਦਰ ਸਿੰਘ ਵਾਸੀ ਖਾਰਾ ਨੂੰ ਕਾਬੂ ਕਰਕੇ ਉਸ ਪਾਸੋ 50 ਲੀਟਰ ਲਾਹਣ , 7 ਬੋਤਲਾ ਨਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਨੂੰ ਬਰਾਮਦ ਕਰਕੇ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਥਾਣਾ ਸਿਟੀ -2 ਮਾਨਸਾ ਦੀ ਪੁਲਿਸ ਪਾਰਟੀ ਵੱਲੋ ਨਿਰਮਲ ਸਿੰਘ ਪੁੱਤਰ ਦਰਸਨ ਸਿੰਘ ਵਾਸੀ ਲਾਲਾ ਪੱਤੀ, ਭੈਣੀ ਬਾਘਾ ਨੂੰ ਕਾਬੂ ਕਰਕੇ ਉਸ ਪਾਸੋ 9 ਬੋਤਲਾ ਸ਼ਰਾਬ ਨਜਾਇਜ਼ ਬਰਾਮਦ ਕਰਕੇ ਥਾਣਾ ਸਿਟੀ-2 ਮਾਨਸਾ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ ।
ਐਸ.ਐਸ.ਪੀ ਮਾਨਸਾ ਗੌਰਵ ਤੂਰਾ, ਨੇ ਨਸ਼ਿਆ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਆਮ ਪਬਲਿਕ ਨੂੰ ਸਹਿਯੋਗ ਦੇਣ ਲਈ ਅਪੀਲ ਕਰਦਿਆ ਕਿਹਾ ਕਿ ਜੇਕਰ ਕੋਈ ਮਾੜਾ ਅਨਸਰ ਤੁਹਾਡੇ ਇਲਾਕੇ ਵਿੱਚ ਨਸ਼ਾ ਤਸਕਰੀ ਕਰਦਾ ਹੈ ਉਸ ਸਬੰਧੀ ਗੁਪਤ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਤਾ ਜੋ ਮਾੜੇ ਅਨਸਰਾ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਕੇ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਕਰ ਸਕੀਏ ।