9 ਬੋਰੀਆਂ ਚੂਰਾ ਪੋਸਤ ਸਮੇਤ ਕੈਟਰ ਸਵਾਰ ਤਿੰਨ ਕਾਬੂ - ਮਾਮਲਾ ਦਰਜ
ਰਾਜਿੰਦਰ ਕੁਮਾਰ, ਬਾਬੂਸ਼ਾਹੀ ਨੈਟਵਰਕ
ਜਲੰਧਰ 30ਜੂਨ 2022 - ਨਕੋਦਰ ਸਦਰ ਪੁਲਿਸ ਵਲੋਂ ਨਾਕੇਬੰਦੀ ਦੌਰਾਨ 3 ਵਿਅਕਤੀਆ 2 ਕੁਇੰਟਲ 3 ਕਿਲੋ ਚੂਰਾ ਪੋਸਤ ਬਰਾਮਦ ਸਮੇਤ ਕੈਂਟਰਾ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ.ਨਕੋਦਰ ਲਖਵਿੰਦਰ ਸਿੰਘ ਮੱਲ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਦਰ ਥਾਣਾ ਮੁਖੀ ਸਬ- ਇੰਸ. ਬਿਸਮਨ ਸਿੰਘ ਦੀ ਅਗਵਾਈ ਹੇਠ ਐੱਸ. ਆਈ. ਜਸਵੀਰ ਸਿੰਘ ਨੇ ਸਮੇਤ ਪੁਲਸ ਪਾਰਟੀ ਜੰਡਿਆਲਾ-ਨਕੋਦਰ ਰੋਡ ਤੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਅਮਰਜੀਤ ਸਿੰਘ ਪੁੱਤਰ ਫਕੀਰ ਚੰਦ ਵਾਸੀ ਬਲਾਚੌਰ ਤੇ ਬੁੱਧ ਸਿੰਘ ਉਰਫ ਸਾਬੀ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਭੋਏਪੁਰ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ ਨੂੰ ਕੈਂਟਰ ਸਮੇਤ ਕਾਬੂ ਕਰ ਕੇ ਕੈਂਟਰ ਦੀ ਤਲਾਸ਼ੀ ਲਈ ਤਾਂ 4 ਬੋਰਿਆ ਕੁੱਲ ਵਜ਼ਨ 82 ਕਿੱਲੋ ਚੂਰਾ-ਪੋਸਤ ਬਰਾਮਦ ਕੀਤੇ ਗਏ। ਇਸੇ ਤਰ੍ਹਾਂ ਮੁਲਾਜ਼ਮ ਸੁਖਵਿੰਦਰ ਸਿੰਘ ਉਰਫ ਸੋਨੂੰ ਨੂੰ ਟਾਟਾ ਕੈਂਟਰ ਸਮੇਤ ਕਾਬੂ ਕਰ ਕੇ ਕੈਂਟਰ ’ਚੋਂ 5 ਬੋਰਿਆ ਕੁੱਲ ਵਜ਼ਨ 121 ਕਿੱਲੋ ਚੂਰਾ-ਪੋਸਤ ਬਰਾਮਦ ਕੀਤਾ ਗਿਆ। ਇਨ੍ਹਾਂ 3 ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਨਕੋਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।