ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਹਾਈਕੋਰਟ ਨੇ ਰਾਹਤ ਨਹੀਂ ਦਿੱਤੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ,30 ਜੂਨ 2022-ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਸਿੰਘ ਨੂੰ ਆਗਾਮੀ ਜ਼ਮਾਨਤ ਨਹੀਂ ਦਿੱਤੀ ਹੈ। ਯਾਦ ਰਹੇ ਕਿ ਸ਼ਗਨਪ੍ਰੀਤ ਸਿੱਧੂ ਮੂਸੇਵਾਲਾ ਦਾ ਮੈਨੇਜਰ ਸੀ ਅਤੇ ਪ੍ਰੋਗਰਾਮਾਂ ਦੀ ਬੁਕਿੰਗ ਕਰਦਾ ਸੀ, ਜੋਕਿ ਇਸ ਸਮੇਂ ਆਸਟ੍ਰੇਲੀਆ ਵਿਚ ਹੈ। ਸ਼ਗਨਪ੍ਰੀਤ ਸਿੰਘ ਨੇ ਮਿੱਡੂਖੇੜਾ ਕਤਲ ਕਾਂਡ ਮਾਮਲੇ ਵਿਚ ਹਾਈ ਕੋਰਟ ਤੋਂ ਆਗਾਮੀ ਜ਼ਮਾਨਤ ਮੰਗੀ ਸੀ। ਹਾਈਕੋਰਟ ਨੇ ਮਿੱਡੂਖੇੜਾ ਕਤਲ ਕਾਂਡ ਦੀ ਸਟੇਟਸ ਰਿਪੋਰਟ ਮੰਗੀ ਹੈ। ਇਸ ਮਾਮਲੇ ਦੀ ਅਗਵਾਈ ਸੁਣਵਾਈ 4 ਜੁਲਾਈ ਨੂੰ ਹੋਵੇਗੀ।