ਜੈ ਕਿਸ਼ਨ ਰੋੜੀ ਬਣੇ ਡਿਪਟੀ ਸਪੀਕਰ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 30 ਜੂਨ 2022-ਗੜ੍ਹਸ਼ੰਕਰ ਹਲਕੇ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਜੈ ਕਿਸ਼ਨ ਰੋੜੀ ਸਰਬ ਸਮਿਤੀ ਨਾਲ ਪੰਜਾਬ ਵਿਧਾਨ ਸਭਾ ਡਿਪਟੀ ਸਪੀਕਰ ਚੁਣੇ ਗਏ ਹਨ .ਦੇ ਚੱਲ ਰਹੇ ਬਜਟ ਸੈਸ਼ਨ ਦੇ ਅੱਜ ਆਖਰੀ ਦਿਨ ਡਿਪਟੀ ਸਪੀਕਰ ਦੀ ਚੋਣ ਕੀਤੀ ਗਈ।
ਇਸ ਮੌਕੇ ਤੇ ਸਦਨ ਵਿੱਚ ਵਿਧਾਇਕਾ ਬਲਜਿੰਦਰ ਕੌਰ ਵਲੋਂ ਮਤਾ ਪੇਸ਼ ਕੀਤਾ ਗਿਆ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਦੇ ਵੱਲੋਂ ਮਤੇ ਦੀ ਤਾਈਦ ਕੀਤੀ ਗਈ।
ਇਸ ਦੌਰਾਨ ਸਰਬਸੰਮਤੀ ਦੇ ਨਾਲ ਜੈ ਕਿਸ਼ਨ ਰੋੜੀ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਚੁਣਿਆ ਗਿਆ।