ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਮੌਕੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 02 ਜੁਲਾਈ 2022
ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।
ਮੀਰੀ-ਪੀਰੀ ਦੇ ਪ੍ਰਤੀਕ, ਸਿੱਖ ਕੌਮ ਦੇ ਸਰਵ-ਉੱਚ ਅਸਥਾਨ, ਜ਼ੁਲਮ ਖ਼ਿਲਾਫ਼ ਵਿੱਢੀਆਂ ਜੰਗਾਂ ਅਤੇ ਸੰਘਰਸ਼ਾਂ ‘ਚ ਸਮੁੱਚੀ ਕੌਮ ਨੂੰ ਪ੍ਰੇਰਨਾ,
ਉਤਸ਼ਾਹ ਅਤੇ ਅਗਵਾਈ ਦੇਣ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।