ਕੈਪਟਨ ਅਮਰਿੰਦਰ ਸਿੰਘ ਦੀ ਸਿਹਤ 'ਚ ਸੁਧਾਰ, ਸ਼ੇਅਰ ਕੀਤੀਆਂ ਤਸਵੀਰਾਂ
ਲੰਡਨ, 2 ਜੁਲਾਈ 2022 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਲੰਡਨ ਵਿਚ ਆਪਣੀ ਰੀਡ ਦੀ ਹੱਡੀ ਦੀ ਸਰਜਰੀ ਕਰਵਾ ਰਹੇ ਹਨ। ਤਾਜ਼ਾ ਮਿਲੀ ਖ਼ਬਰ ਅਨੁਸਾਰ ਹੁਣ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਉਹ ਇਸ ਮਹੀਨੇ ਦੇ ਦੂਜੇ ਹਫ਼ਤੇ ਪੰਜਾਬ ਪਰਤਣਗੇ।