ਜਬਰ ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ MLA ਸਿਮਰਜੀਤ ਬੈਂਸ ਦੇ ਭਰਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਲੁਧਿਆਣਾ, 3 ਜੁਲਾਈ 2022 - ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਕਰਮਜੀਤ ਸਿੰਘ ਬੈਂਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਚ ਭੇਜ ਦਿੱਤਾ ਹੈ।
ਇਸ ਤੋਂ ਪਹਿਲਾਂ ਪੁਲਿਸ ਵਲੋਂ ਕਰਮਜੀਤ ਸਿੰਘ ਬੈਂਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੰਜ ਦਿਨ ਦਾ ਰਿਮਾਂਡ ਮੰਗਿਆ ਗਿਆ ਸੀ।