ਪੁਲਸ ਨੇ ਗੁਰਦਾਸਪੁਰ 'ਚ ਕੀਤਾ ਫਲੈਗ ਮਾਰਚ, ਕੀਤੀ ਚੈਕਿੰਗ ਕੁਸ਼ਤੀ ਕਰ ਰਹੇ ਪਹਿਲਵਾਨਾਂ ਨਾਲ ਕੀਤੀ ਮੁਲਾਕਾਤ
ਗੁਰਦਾਸਪੁਰ, 3 ਜੁਲਾਈ 2022 - ਅਮਰਨਾਥ ਯਾਤਰਾ ਦੇ ਸਬੰਧ ਵਿੱਚ ਗੁਰਦਾਸਪੁਰ ਪੁਲਿਸ ਵੱਲੋਂ ਸ਼ਹਿਰ ਦੇ ਵਿੱਚ ਫਲੈਗ ਮਾਰਚ ਕੱਢਿਆ ਅਤੇ ਚੈਕਿੰਗ ਅਭਿਆਨ ਚਲਾਇਆ ਗਿਆ। ਐਸ ਐਚ ਓ ਥਾਣਾ ਸਿਟੀ ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਗੱਡੇ ਦੇ ਫਲੈਗ ਮਾਰਚ ਦੌਰਾਨ ਹਨੂਮਾਨ ਚੌਂਕ, ਗੀਤਾ ਭਵਨ ਰੋਡ ਅਤੇ ਚਾਨਣ ਸ਼ਾਹ ਦੇ ਸ਼ਮਸ਼ਾਨਘਾਟ ਦੀ ਵਿਸ਼ੇਸ਼ ਤੌਰ ਤੇ ਚੈਕਿੰਗ ਕੀਤੀ ਗਈ।
ਇਸ ਮੌਕੇ ਐਸ ਐਚ ਓ ਗੁਰਮੀਤ ਨੇ ਚਾਨਣ ਸ਼ਾਹ ਸ਼ਮਸ਼ਾਨ ਘਾਟ ਵਿੱਚ ਜਾ ਕੇ ਪਹਿਲਵਾਨੀ ਕਰ ਰਹੇ ਪਹਿਲਵਾਨਾਂ ਦੇ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਦੇ ਹੋਏ ਛੋਟੇ ਉਮਰ ਦੇ ਪਹਿਲਵਾਨਾ ਲਈ ਦੋ ਹਜ਼ਾਰ ਰੁਪਏ ਦੀ ਰਾਸ਼ੀ ਵੀ ਭੇਟ ਕੀਤੀ।ਅਤੇ ਉਨ੍ਹਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਵੀ ਕੋਈ ਪ੍ਰੇਸ਼ਾਨੀ ਜਾਂ ਜਰੂਰਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਨਾਲ ਜ਼ਰੂਰ ਰਾਬਤਾ ਕਾਇਮ ਕਰਨ। ਐਸ ਐਚ ਓ ਨੇ ਇਸ ਮੌਕੇ ਤੇ ਸ਼ਮਸ਼ਾਨ ਘਾਟ ਵਿਚ ਘੁੰਮ ਰਹੇ ਬਜ਼ੁਰਗਾਂ ਨਾਲ ਗੱਲਬਾਤ ਵੀ ਕੀਤੀ ਅਤੇ ਸ਼ਰਾਰਤੀ ਅਨਸਰਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ।
ਉਨ੍ਹਾਂ ਕਿਹਾ ਕਿ ਅਮਰਨਾਥ ਯਾਤਰਾ ਨੂੰ ਲੈਕੇ ਗੁਰਦਾਸਪੁਰ ਜ਼ਿਲ੍ਹੇ ਵਿਚ ਸੁਰੱਖਿਆ ਦੇ ਕਰਡ਼ੇ ਇੰਤਜ਼ਾਮ ਕੀਤੇ ਗਏ ਹਨ ਇਸ ਲਈ ਸ਼ਹਿਰ ਵਾਸੀਆਂ ਨੂੰ ਡਰਨ ਦੀ ਲੋੜ ਨਹੀਂ ਹੈ।ਇਸ ਮੌਕੇ ਤੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਅਮਰਨਾਥ ਯਾਤਰਾ ਦੇ ਸੰਬੰਧ ਵਿਚ ਕੋਈ ਵੀ ਅਫਵਾਹ ਨਾ ਫੈਲਾਈ ਜਾਵੇ ਅਤੇ ਕਿਸੇ ਵੀ ਅਫਵਾਹ ਤੇ ਯਕੀਨ ਨਾ ਕੀਤਾ ਜਾਵੇ ਅਤੇ ਜੇਕਰ ਸ਼ਹਿਰ ਵਿਚ ਕੋਈ ਸ਼ੱਕੀ ਚੀਜ ਜਾਂ ਵਿਅਕਤੀ ਦਿਖਾਈ ਦਿੰਦੀ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ।