ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਸਕੂਲ ਦੇ ਅਧਿਆਪਕਾਂ ਨੇ ਐੱਸਜੀਪੀਸੀ ਦਫ਼ਤਰ ਬਾਹਰ ਦਿੱਤਾ ਧਰਨਾ
ਕੁਝ ਦਿਨ ਪਹਿਲਾਂ ਵੀ ਐਸਜੀਪੀਸੀ ਦੇ ਦਫਤਰ ਦੇ ਬਾਹਰ ਸਾੜੀਆਂ ਸਨ ਨਵੀਂ ਨੀਤੀ ਦੀਆਂ ਕਾਪੀਆਂ
ਅਗਸਤ 04, 2022 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਣ ਵਾਲੇ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਦੇ ਅਧਿਆਪਕਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਧਿਆਪਕਾਂ ਨੇ ਦੱਸਿਆ ਕਿ ਨਵੀਂ ਸਿੱਖਿਆ ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਣ ਵਾਲੇ ਸਕੂਲਾਂ ਦੇ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ
ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰਦਿਆਂ ਅਧਿਆਪਕਾਂ ਨੇ ਆਪਣਾ ਰੋਸ ਜਤਾਉਂਦਿਆਂ ਕਿਹਾ ਕਿ ਪਹਿਲਾ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਪ੍ਰਧਾਨ ਅਤੇ ਮੁਲਾਜ਼ਮਾਂ ਨੂੰ 5 ਸਾਲ ਬਾਅਦ ਪੱਕਾ ਕਰਦੇ ਹੋਏ ਗਰੇਡ ਮਿਲ ਜਾਂਦਾ ਹੈ ਲੇਕਿਨ ਹੁਣ ਨਵੀਂ ਸਾਂਝੀ ਸਿੱਖਿਆ ਨੀਤੀ ਅਨੁਸਾਰ ਅੱਠ ਅਤੇ ਛੇ ਸਾਲ ਬਾਅਦ ਪੱਕਾ ਕਰਨ ਦੀ ਤਜਵੀਜ਼ ਰੱਖੀ ਗਈ ਹੈ ਉਨ੍ਹਾਂ ਨਵੀਂ ਸਿੱਖਿਆ ਨੀਤੀ ਨੂੰ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਮਹਿੰਗਾਈ ਉਸ ਦੇ ਦੌਰ ਚ 8 ਸਾਲ ਤਕ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦਿਆਂ ਬੇਹੱਦ ਮੁਸ਼ਕਲ ਹੈ ਇਸ ਦੇ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਉਹ ਐੱਸਜੀਪੀਸੀ ਦੇ ਦਫ਼ਤਰ ਦੇ ਬਾਹਰ ਧਰਨਾ ਲਗਾ ਚੁੱਕੇ ਹਨ ਅਤੇ ਨਵੀਂ ਨੀਤੀ ਦੀਆਂ ਕਾਪੀਆਂ ਵੀ ਸਾੜ ਚੁੱਕੇ ਹਨ ਉਦੋਂ ਵੀ ਐਸਜੀਪੀਸੀ ਦੇ ਅਧਿਕਾਰੀਆਂ ਵੱਲੋਂ ਤੇ ਪ੍ਰਧਾਨ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਲੇਕਿਨ ਸਮਾਂ ਬੀਤ ਜਾਣ ਦੇ ਬਾਅਦ ਵੀ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸਦੇ ਬਾਅਦ ਉਹ ਮਜਬੂਰਨ ਇਕ ਵਾਰ ਫਿਰ ਐੱਸਜੀਪੀਸੀ ਦੇ ਦਫ਼ਤਰ ਦੇ ਬਾਹਰ ਧਰਨਾ ਲਾਉਣ ਨੂੰ ਮਜਬੂਰ ਹਨ
ਹਾਲਾਂਕਿ ਇਸ ਮਾਮਲੇ ਵਿੱਚ ਅੱਜ ਤਕ ਕਿਸੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਦਾ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ