13 ਤੋਂ 15 ਅਗਸਤ ਤੱਕ ਸਾਰੇ ਲੋਕ ਆਪਣੇ ਘਰਾਂ ਤੇ ਲਹਿਰਾਉਣ ਤਿਰੰਗਾ: ਵਧੀਕ ਡਿਪਟੀ ਕਮਿਸ਼ਨਰ
ਝੰਡਾ ਸੂਤ/ਪੋਲੀਸਟਰ/ਉੱਨ/ਸਿਲਕ ਖਾਦੀ ਤੋਂ ਬਣੇ ਤਿੰਰਗੇ ਝੰਡਾ ਨੂੰ ਹੀ ਲਹਿਰਾਉਣ ਜ਼ਿਲ੍ਹਾ ਵਾਸ਼ੀ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ 04 ਅਗਸਤ 2022: ਦੇਸ਼ ਦੀ ਆਜ਼ਾਦੀ ਦੀ 75ਵੇਂ ਵਰ੍ਹੇਗੰਢ ਦੇ ਸਬੰਧ ਵਿਚ ‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਤਹਿਤ ਜ਼ਿਲ੍ਹੇ ਭਰ ਵਿਚ ਵੱਖ-ਵੱਖ ਵਿਭਾਗਾਂ ਵਲੋਂ ਸਮਾਗਮ ਕਰਵਾਏ ਜਾ ਰਹੇਹਨ ਅਤੇ ਇਸੇ ਲੜੀ ਤਹਿਤ 13 ਤੋਂ 15 ਅਗਸਤ ਤਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਵੇਗੀ । ਦੇਸ਼ ਦੇ ਕੌਮੀ ਝੰਡੇ ਦੇ ਮਾਣ ਸਨਮਾਨ ਸਬੰਧੀ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਨੇ ਆਖਿਆ ਹੈ ਕਿ ਸਾਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਤ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੀਅਜ਼ਾਦੀ ਦੇ 75 ਸਾਲ ਪੂਰੇ ਹੋਣ ਤੇ 13 ਤੋਂ 15 ਅਗਸਤ 2022 ਤੱਕ ਸਾਰੇ ਜ਼ਿਲ੍ਹਾ ਵਾਸੀ ਆਪਣੇ ਘਰਾਂ ਤੇ ਸਤਿਕਾਰ ਸਹਿਤ ਤਿਰੰਗਾ ਝੰਡਾ ਲਹਿਰਾਉਣ।
ਕੌਮੀ ਝੰਡੇ ਸਬੰਧੀ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੰਡਾ ਸੂਤ/ਪੋਲੀਸਟਰ/ਉੱਨ/ਸਿਲਕ ਖਾਦੀ ਤੋਂ ਬਣਿਆ ਹੋਵੇ। ਆਮ ਲੋਕ ਵੀ ਆਪਣੇ ਘਰਾਂ ਤੇ ਝੰਡਾ ਲਹਿਰਾ ਸਕਦੇ ਹਨ ਅਤੇ ਆਮ ਲੋਕਾਂ ਦੇ ਘਰਾਂ ਤੇ ਤਿਰੰਗਾ ਦਿਨ ਰਾਤ ਲਹਿਰਾਇਆ ਰਹਿ ਸਕਦਾ ਹੈ। ਕੌਮੀ ਝੰਡਾ ਆਇਤਾਕਾਰ ਹੋਵੇ ਅਤੇ ਇਸ ਦਾ ਸਾਇਜ ਕੋਈ ਵੀ ਹੋ ਸਕਦਾ ਹੈ ਪਰ ਲੰਬਾਈ ਅਤੇ ਉਚਾਈ (ਚੌੜਾਈ) ਦਾ ਅਨੁਪਾਤ ਲਾਜ਼ਮੀ ਤੌਰ ਤੇ 3:2 ਹੋਵੇ। ਕੌਮੀ ਝੰਡਾ ਇਸ ਤਰਾਂ ਲਹਿਰਾਇਆ ਜਾਵੇ ਕਿ ਉਸ ਤੋਂ ਉੱਚਾ ਕੋਈ ਹੋਰ ਝੰਡਾ ਨਾ ਹੋਵੇ।ਜਦੋਂ ਵੀ ਤੁਸੀਂ ਆਪਣੇ ਘਰ ਤਿਰੰਗਾ ਲਹਿਰਾਓ ਇਹ ਸਾਫ਼ ਸੁਥਰੀ ਅਤੇ ਸਤਿਕਾਰ ਵਾਲੀ ਥਾਂ ਹੋਵੇ। ਝੰਡਾ ਲਹਿਰਾਉਂਦੇ ਸਮੇਂ ਕੇਸਰੀ ਰੰਗ ਸਭ ਤੋਂ ਉਪਰ ਹੋਣਾ ਚਾਹੀਦਾ ਹੈ। ਖ਼ਰਾਬ ਝੰਡਾ ਨਹੀਂ ਲਹਿਰਾਇਆ ਜਾਣਾ ਹੈ।ਉਨ੍ਹਾਂ ਨੇ ਕਿਹਾ ਕਿ ਕੋਈ ਵੀ ਐਸੀ ਗਤੀਵਿਧੀ ਨਹੀਂ ਕੀਤੀ ਜਾਣੀ ਚਾਹੀਦੀ ਜਿਸ ਨਾਲ ਕੌਮੀ ਤਿਰੰਗੇ ਦਾ ਅਪਮਾਨ ਹੁੰਦਾ ਹੋਵੇ ਕਿਉਂਕਿ ਇਹ ਸਜਾ ਯੋਗ ਅਪਰਾਧ ਹੈ।
ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਤਿਰੰਗੇ ਨਾਲ ਸੈਲਫੀ ਪੋਰਟਲ https://harghartiranga.com/ ਤੇ ਵੀ ਅਪਲੋਡ ਕਰਨ।