ਲਾਇਨਜ਼ ਕਲੱਬ ਵੱਲੋਂ ਖੂਨਦਾਨ ਕੈਂਪ 7 ਅਗਸਤ ਨੂੰ , ਸਵੈ ਇੱਛਕ ਖੂਨਦਾਨੀਆਂ ਨੂੰ ਖੂਨਦਾਨ ਕਰਨ ਦੀ ਅਪੀਲ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 04 ਅਗਸਤ 2022: ਲਾਇਨਜ਼ ਕਲੱਬ ਫ਼ਰੀਦਕੋਟ ਵੱਲੋਂ ਹਰ ਸਾਲ ਦੀ ਤਰ੍ਹਾਂ 7 ਅਗਸਤ, ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 12:00 ਵਜੇ ਖੂਨਦਾਨ ਕੈਂਪ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਖੇ ਲਗਾਇਆ ਜਾ ਰਿਹਾ ਹੈ | ਕਲੱਬ ਦੇ ਪ੍ਰਧਾਨ ਗੁਰਚਰਨ ਸਿੰਘ ਗਿੱਲ, ਸਕੱਤਰ ਭੁਪਿੰਦਰਪਾਲ ਸਿੰਘ ਹੈਡ ਡਰਾਫ਼ਟਸਮੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਲੋੜਵੰਦ ਮਰੀਜ਼ਾਂ ਵਾਸਤੇ ਲਗਾਏ ਜਾ ਰਹੇ ਇਸ ਖੂਨਦਾਨ ਕੈਂਪ 'ਚ ਖੂਨਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਲਾਇਨਜ਼ ਇੰਟਰਨੈਸ਼ਨਲ ਵੱਲੋਂ ਭੇਜੀ ਪਿੰਨ ਲਗਾ ਕੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਸਵੈਇੱਛਕ ਖੂਨਦਾਨੀਆਂ ਨੂੰ ਕੈਂਪ 'ਚ ਸ਼ਾਮਲ ਹੋ ਕੇ ਖੂਨਦਾਨ ਕਰਨ ਦੀ ਅਪੀਲ ਕੀਤੀ ਹੈ |