ਕੁਰੂਕਸ਼ੇਤਰ ਤੋਂ ਮਿਲਿਆ RDX, ਤਰਨਤਾਰਨ ਵਾਸੀ ਗ੍ਰਿਫਤਾਰ
ਚੰਡੀਗੜ੍ਹ, 4 ਅਗਸਤ 2022- ਐਸਟੀਐਫ ਦੀ ਟੀਮ ਨੇ ਕੁਰੂਕਸ਼ੇਤਰ ਵਿੱਚੋਂ ਆਰਡੀਐਕਸ ਬਰਾਮਦ ਕਰਦਿਆਂ ਹੋਇਆ ਤਰਨਤਾਰਨ ਦੇ ਰਹਿਣ ਵਾਲੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਲਿੰਕ 'ਤੇ ਕਲਿੱਕ ਕਰਕੇ ਦੇਖੋ ਵੀਡੀਓ
ਪ੍ਰਾਪਤ ਜਾਣਕਾਰੀ ਅਨੁਸਾਰ ਐਸਟੀਐਫ ਦੀ ਟੀਮ ਵੱਲੋਂ ਜੀਟੀ ਰੋਡ ’ਤੇ ਇੱਕ ਢਾਬੇ ਨੇੜੇ ਇੱਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲੈਣ ’ਤੇ ਇੱਕ ਆਰਡੀਐਕਸ ਬਰਾਮਦ ਕੀਤਾ ਗਿਆ ਹੈ।
ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਪੰਜਾਬ ਦੇ ਤਰਨਤਾਰਨ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ।
ਪੁਲਸ ਨੇ ਆਰਡੀਐਕਸ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਇਸ ਨੂੰ ਨਕਾਰਾ ਕਰ ਦਿੱਤਾ।