ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਵਿਖੇ ਧਰਨਾ 10 ਅਗਸਤ ਨੂੰ
ਬਾਬੂਸ਼ਾਹੀ ਨੈਟਵਰਕ
05 ਅਗਸਤ 2022-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 10 ਅਗਸਤ ਨੂੰ ਜੰਤਰ ਮੰਤਰ ਦਿੱਲੀ ਵਿਖੇ ਸਵੇਰੇ 11 ਵਜੇ ਧਰਨਾ ਦਿੱਤਾ ਜਾਏਗਾ।
ਇਸ ਸੰਬੰਧੀ ਸ੍ਰੋਮਣੀ ਅਕਾਲੀ ਦਲ ਦੇ ਪ੍ਧਾਨ ਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਸੰਗਤਾਂ ਨੂੰ ਧਰਨੇ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ।