ਚੋਰ ਨੇ ਸਕੂਟਰੀ ਕੀਤੀ ਚੋਰੀ, ਘਟਨਾ ਸੀਸੀਟੀਵੀ ਕੈਮਰੇ ਚ ਕੈਦ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 5 ਅਗਸਤ 2022
ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਘਰ ਦੇ ਬਾਹਰ ਲੱਗੇ ਸਕੂਟਰ-ਮੋਟਰਸਈਕਲ ਵੀ ਚੋਰੀ ਕਰਨ ਲੱਗ ਪਏ ਹਨ। ਅਜਿਹੀ ਹੀ ਇੱਕ ਘਟਨਾ ਗੁਰਦਾਸਪੁਰ ਦੇ ਕਾਦਰੀ ਮੁਹੱਲੇ ਵਿਚ ਵਾਪਰੀ ਹੈ। ਤੈਥੋਂ ਚੋਰ ਇਕ ਘਰ ਦੇ ਬਾਹਰ ਲੱਗੀ ਸਕੂਟਰੀ ਚੋਰੀ ਕਰਕੇ ਲੈ ਗਿਆ ਹੈ। ਹਾਲਾਕਿ ਸਕੂਟਰੀ ਚੋਰੀ ਕਰਨ ਵਾਲਾ ਸੀਸੀਟੀਵੀ ਕੈਮਰੇ ਵਿੱਚ ਵੀ ਸਕੂਟਰੀ ਲੈ ਕੇ ਜਾਂਦਾ ਸਾਫ਼ ਦਿਖਾਈ ਦੇ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦਾਸਪੁਰ ਦੇ ਕਾਦਰੀ ਮੁਹੱਲਾ ਦੀ ਰਹਿਣ ਵਾਲੀ ਸੀਮਾ ਸਲਾਰੀਆ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਸਕੂਟਰੀ ਪੀਬੀ-06-ਐਲ-0464 ਘਰ ਦੇ ਬਾਹਰ ਖੜ੍ਹੀ ਕੀਤੀ ਸੀ। ਇਕ ਵਿਅਕਤੀ ਆਇਆ ਅਤੇ ਸਕੂਟਰੀ ਸਟਾਰਟ ਕਰਕੇ ਚੋਰੀ ਕਰਕੇ ਲੈ ਗਿਆ। ਉਨ੍ਹਾਂ ਦੱਸਿਆ ਕਿ ਚੋਰੀ ਦੀ ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ। ਫਿਲਹਾਲ ਉਨ੍ਹਾਂ ਨੇ ਇਸ ਸਾਰੇ ਮਾਮਲੇ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਸ ਵੱਲੋਂ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਚੋਰ ਨੂੰ ਜਲਦ ਤੋਂ ਜਲਦ ਗਿਰਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਮੁਹੱਲੇ ਵਿਚ ਗਸ਼ਤ ਵਧਾਈ ਜਾਵੇ।