ਹੁਣ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਇਕ ਸਾਲ ਵਿੱਚ ਮਿਲਣਗੇ ਚਾਰ ਮੌਕੇ
- ਸੀ.ਈ.ਓ. ਪੰਜਾਬ ਨੇ ਫੋਟੋ ਵੋਟਰ ਸੂਚੀ-2023 ਦੀ ਵਿਸ਼ੇਸ਼ ਸੁਧਾਈ ਲਈ ਮੀਡੀਆ ਕਰਮੀਆਂ ਨਾਲ ਕੀਤੀ ਪ੍ਰੈਸ ਕਾਨਫਰੰਸ
- ਚਾਰ ਯੋਗਤਾ ਮਿਤੀਆਂ - 1 ਜਨਵਰੀ, 1 ਅਪਰੈਲ, 1 ਜੁਲਾਈ ਅਤੇ 1 ਅਕਤੂਬਰ ਦੀ ਕੀਤੀ ਵਿਵਸਥਾ
- ਸਵੈ ਇੱਛਾ ਨਾਲ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਨੂੰ ਇਕੱਤਰ ਕਰਨ ਦੀ ਸ਼ੁਰੂਆਤ ਹੋਈ: ਸੀ.ਈ.ਓ. ਪੰਜਾਬ ਡਾ. ਰਾਜੂ
ਚੰਡੀਗੜ੍ਹ, 5 ਅਗਸਤ 2022 - ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਯੋਗਤਾ ਮਿਤੀ 01.01.2023 ਤੱਕ ਦੇ ਯੋਗ ਵੋਟਰਾਂ ਲਈ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦੀ ਸ਼ੁਰੂਆਤ ਸਬੰਧੀ ਜਾਣੂ ਕਰਵਾਉਣ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ। ਡਾ. ਰਾਜੂ ਨੇ ਮੀਡੀਆ ਕਰਮੀਆਂ ਨੂੰ ਜਾਣੂੰ ਕਰਵਾਇਆ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 14 ਅਤੇ ਰਜਿਸਟ੍ਰੇਸ਼ਨ ਆਫ਼ ਇਲੈਕਟਰਸ ਰੂਲਜ਼, 1960 ਵਿੱਚ ਕੀਤੀ ਸੋਧ ਅਨੁਸਾਰ 1 ਅਗਸਤ, 2022 ਤੋਂ ਚਾਰ ਯੋਗਤਾ ਮਿਤੀਆਂ - 1 ਜਨਵਰੀ, 1 ਅਪਰੈਲ, 1 ਜੁਲਾਈ ਅਤੇ 1 ਅਕਤੂਬਰ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਹ ਮਿਤੀਆਂ 9 ਨਵੰਬਰ, 2022 ਤੋਂ ਸੁਧਾਈ ਸਬੰਧੀ ਗਤੀਵਿਧੀਆਂ ਦੀ ਸ਼ੁਰੂਆਤ ਤੋਂ ਲਾਗੂ ਹੋਣਗੀਆਂ।
ਇਸ ਸਬੰਧੀ ਪੇਸ਼ਕਾਰੀ ਦਿੰਦਿਆਂ ਸੀ.ਈ.ਓ. ਪੰਜਾਬ ਨੇ ਕਿਹਾ ਕਿ ਪਿਛਲੇ ਨਿਯਮ ਅਨੁਸਾਰ 1 ਜਨਵਰੀ ਨੂੰ ਯੋਗਤਾ ਮਿਤੀ ਵਜੋਂ ਲਿਆ ਜਾਂਦਾ ਸੀ ਅਤੇ 1 ਜਨਵਰੀ ਤੋਂ ਬਾਅਦ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਅਪਲਾਈ ਕਰਨ ਲਈ ਅਗਲੇ ਸਾਲ ਦੀ ਉਡੀਕ ਕਰਨੀ ਪੈਂਦੀ ਸੀ। ਹੁਣ ਰਜਿਸਟ੍ਰੇਸ਼ਨ ਨਿਯਮ ਵਿੱਚ ਸੋਧ ਨਾਲ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੇ ਇੱਕ ਸਾਲ ਵਿੱਚ ਚਾਰ ਮੌਕੇ ਮਿਲਣਗੇ।
ਸੀ.ਈ.ਓ. ਪੰਜਾਬ ਅਤੇ ਵਧੀਕ ਸੀ.ਈ.ਓ.ੳ ਪੰਜਾਬ ਬੀ ਸ੍ਰੀਨਿਵਾਸਨ ਨੇ ਮੀਡੀਆ ਕਰਮੀਆਂ ਨੂੰ ਦੱਸਿਆ ਕੀਤਾ ਕਿ ਸਵੈਇੱਛਤ ਅਧਾਰ 'ਤੇ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਤਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਧਾਰ ਕਾਰਡ ਨੰਬਰਾਂ ਦੀ ਸਵੈ-ਇੱਛਤ ਇਕੱਤਰਤਾ ਦੇ ਉਦੇਸ਼ ਲਈ ਫਾਰਮ 6ਬੀ ਜਾਰੀ ਕੀਤਾ ਗਿਆ ਹੈ। ਵੋਟਰ ਆਨਲਾਈਨ/ਆਫਲਾਈਨ ਮੋਡ ਰਾਹੀਂ ਫਾਰਮ ਜਮ੍ਹਾਂ ਕਰ ਸਕਦੇ ਹਨ, ਹਾਲਾਂਕਿ, ਆਨਲਾਈਨ ਮੋਡ ਨੂੰ ਤਰਜੀਹ ਦਿੱਤੀ ਜਾਵੇਗੀ।
ਡਾ. ਰਾਜੂ ਨੇ ਕਿਹਾ ਕਿ ਪੂਰਵ-ਸੋਧ ਪ੍ਰਕਿਰਿਆ 4 ਅਗਸਤ, 2022 ਤੋਂ 24 ਅਕਤੂਬਰ, 2022 ਦੀ ਮਿਆਦ ਦਰਮਿਆਨ ਹੋਵੇਗੀ, ਜਿਸ ਵਿੱਚ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ/ਪੁਨਰ-ਵਿਵਸਥਾ ਅਤੇ ਈਪੀਆਈਸੀ ਵਿੱਚ ਜਨਸੰਖਿਆ ਦੀਆਂ ਸਮਾਨ ਐਂਟਰੀਆਂ (ਡੀਐਸਈਜ਼) ਅਤੇ ਫੋਟੋ ਸਮਾਨ ਇੰਦਰਾਜ਼ਾਂ (ਪੀਐਸਈਜ਼) ਨੂੰ ਹਟਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 09.11.2022 ਤੋਂ 08.12.2022 ਤੱਕ ਸੋਧ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਇਸ ਸਮੇਂ ਦੌਰਾਨ ਨਾਗਰਿਕਾਂ ਨੂੰ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਮਿਲੇਗਾ।
ਸੀ.ਈ.ਓ ਪੰਜਾਬ ਨੇ ਦੱਸਿਆ ਕਿ 19 ਅਤੇ 20 ਨਵੰਬਰ 2022 ਅਤੇ 3 ਅਤੇ 4 ਦਸੰਬਰ 2022 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣਗੇ।
- ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਏ.ਡੀ.ਸੀ. ਖੰਨਾ ਅਮਰਜੀਤ ਬੈਂਸ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ
ਈਸੜੂ (ਲੁਧਿਆਣਾ), 05 ਅਗਸਤ 2022 - ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਆ ਦੀ ਅਜ਼ਾਦੀ ਦੇ ਪਹਿਲੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਦਾਣਾ ਮੰਡੀ ਪਿੰਡ ਈਸੜੂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।
ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਿਸ਼ੇਸ਼ ਤੌਰ ਤੇ ਪੁੱਜਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਸ਼ਹੀਦ ਕਰਨੈਲ ਸਿੰਘ ਈਸੜੂ ਜੀ ਨੂੰ ਸਰਧਾਂਜਲੀਆਂ ਭੇਟ ਕਰਨਗੀਆਂ।
ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ ਅਤੇ ਉਪ ਮੰਡਲ ਮਜਿਸਟ੍ਰੇਟ ਸ੍ਰੀਮਤੀ ਮਨਜੀਤ ਕੌਰ ਨੇ ਦਾਣਾ ਮੰਡੀ ਪਿੰਡ ਈਸੜੂ ਵਿਖੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ।
ਵਧੀਕ ਡਿਪਟੀ ਕਮਿਸ਼ਨਰ ਖੰਨਾ ਨੇ ਅੱਗੇ ਕਿਹਾ ਕਿ ਇਹ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਦਾਣਾ ਮੰਡੀ ਪਿੰਡ ਈਸੜੂ ਵਿਖੇ ਵਾਟਰ ਪਰੂਫ ਟੈਂਟ ਲਗਾ ਕੇ ਪੰਡਾਲ ਤਿਆਰ ਕੀਤਾ ਜਾਵੇਗਾ ਜਿਸ ਵਿੱਚ ਪੁੱਜਣ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਏ ਪੱਖੇੇ, ਲੰਗਰ ਅਤੇ ਪੀਣ ਵਾਲੇ ਪਾਣੀ ਤੋਂ ਇਲਾਵਾ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦ ਕਰਨੈਲ ਸਿੰਘ ਜੀ ਦੇ ਆਦਮਕੱਦ ਬੁੱਤ ਅਤੇ ਸਮਾਰਕ ਦੀ ਦਿੱਖ ਸਵਾਰਨ ਅਤੇ ਰੰਗ ਰੋਗਨ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ।
ਸ੍ਰੀ ਬੈਂਸ ਨੇ ਅੱਗੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਹੈਲੀਪੈਡ, ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲਿਸ ਵਿਭਾਗ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਇਸ ਮੌਕੇ ਇਸ ਰਾਜ ਪੱਧਰੀ ਸਮਾਗਮ ਦੇ ਪਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਡਿਊਟੀਆਂ ਸੌਂਪੀਆਂ ਗਈਆਂ ਹਨ।
ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਨਵਦੀਪ ਸਿੰਘ ਭੋਗਲ, ਬੀ.ਡੀ.ਪੀ.ਓ. ਸਰਬਜੀਤ ਕੌਰ, ਸਕੱਤਰ ਮਾਰਕੀਟ ਕਮੇਟੀ ਖੰਨਾ ਸੁਰਜੀਤ ਸਿੰਘ, ਐਸ.ਡੀ.ਓ. ਮੰਡੀ ਬੋਰਡ ਪੁਨੀਤ ਸਰਮਾਂ, ਐਸ.ਐਮ.ਓ. ਖੰਨਾ ਡਾ. ਮਨਿੰਦਰ ਸਿੰਘ ਭਸ਼ੀਨ, ਐਸ.ਐਚ.ਓ. ਸਦਰ ਨਛੱਤਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।