← ਪਿਛੇ ਪਰਤੋ
ਪ੍ਰਧਾਨ ਮੰਤਰੀ ਦਫਤਰ ਦੇ ਦਖਲ ਤੋਂ ਬਾਅਦ ਪੀ ਜੀ ਆਈ ਨੇ ਆਯੂਸ਼ਮਾਨ ਭਾਰਤ ਸਕੀਮ ਤਹਿਤ ਪੰਜਾਬ ਦੇ ਲੋਕਾਂ ਦਾ ਮੁੜ ਇਲਾਜ ਕੀਤਾ ਸ਼ੁਰੂ ਚੰਡੀਗੜ੍ਹ, 5 ਅਗਸਤ, 2022: ਪੀ ਜੀ ਆਈ ਚੰਡੀਗੜ੍ਹ ਨੇ ਪ੍ਰਧਾਨ ਮੰਤਰੀ ਦਫਤਰ ਦੇ ਦਖਲ ਤੋਂ ਬਾਅਦ ਆਯੁਸ਼ਮਾਨ ਭਾਰਤ ਸਕੀਮ ਤਹਿਤ ਪੰਜਾਬ ਦੇ ਲਾਭਪਾਤਰੀਆਂ ਦਾ ਇਲਾਜ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ। ਪੀ ਜੀ ਆਈ ਦੇ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਕੁਮਾਰ ਗੌਰਵ ਧਵਨ ਨੇ ਦੱਸਿਆ ਕਿ ਸੰਸਥਾ ਨੇ ਇਹ ਫੈਸਲਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਵੱਲੋਂ ਪ੍ਰੋਗਰਾਮ ਮੁੜ ਸ਼ੁਰੂ ਕਰਨ ਵਾਸਤੇ ਆਖਣ ਤਾਂ ਜੋ ਮਰੀਜ਼ ਮੁਸ਼ਕਿਲਾਂ ਨਾ ਝੱਲਣ ਨੁੰ ਵੇਖਦਿਆਂ ਹੋਇਆਂ ਕੀਤਾ ਹੈ। ਇਸ ਮਾਮਲੇ ਵਿਚ ਸਕੱਤਰ ਸਿਹਤ ਪੰਜਾਬ ਸਰਕਾਰ ਤੋਂ ਵੀ ਇਹ ਭਰੋਸਾ ਮਿਲਿਆ ਹੈ ਕਿ ਅਗਲੇ ਕੁਝ ਦਿਨਾ ਵਿਚ ਬਕਾਇਆ ਰਾਸ਼ੀ ਅਦਾ ਕਰ ਦਿੱਤੀ ਜਾਵੇਗੀ।
Total Responses : 189