ਕੈਪਟਨ ਅਮਰਿੰਦਰ ਸਿੰਘ ਨੇ ਗੋਲਡ ਮੈਡਲ ਜਿੱਤਣ ਤੇ ਸਾਕਸ਼ੀ ਮਲਿਕ ਨੂੰ ਵਧਾਈਆਂ ਦਿੱਤੀਆਂ
ਜਗਤਾਰ ਸਿੰਘ, ਬਾਬੂਸ਼ਾਹੀ ਨੈਟਵਰਕ
ਪਟਿਆਲਾ 6 ਅਗਸਤ 2022: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਚੱਲ ਰਹੇ ਕਾਮਨਵੈਲਥ ਖੇਡਾਂ 2022 ਵਿੱਚ ਕੁਸ਼ਤੀ ਵਿੱਚ ਗੋਲਡ ਮੈਡਲ ਜਿੱਤਣ ਲਈ ਸਾਕਸ਼ੀ ਮਲਿਕ ਨੂੰ ਵਧਾਈਆਂ ਦਿੱਤੀਆਂ।
ਉਹਨਾਂ ਕਿਹਾ ਕਿ ਤੁਹਾਡੀ ਮਿਹਨਤ ਅਤੇ ਲਗਨ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਤੁਹਾਡੇ ਉੱਜਵਲ ਭਵਿੱਖ ਲਈ ਮੇਰੀਆਂ ਸ਼ੁਭਕਾਮਨਾਵਾਂ।