ਜੋਤੀ ਨੂਰਾਂ ਨੇ ਮੰਗਿਆ ਤਲਾਕ, ਪਤੀ 'ਤੇ ਲਾਏ ਗੰਭੀਰ ਦੋਸ਼ (ਵੀਡੀਓ ਵੀ ਦੇਖੋ)
ਬਲਵਿੰਦਰ ਸਿੰਘ ਧਾਲੀਵਾਲ
ਜਲੰਧਰ 6 ਅਗਸਤ 2022 - ਪੰਜਾਬ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਕੇ ਪੂਰੀ ਦੁਨੀਆ ਅਤੇ ਫ਼ਿਲਮ ਇੰਡਸਟਰੀ ’ਚ ਨਾਮ ਚਮਕਾਉਣ ਵਾਲੀ ਗਾਇਕਾ ਜੋੜੀ ਨੂਰਾਂ ਸਿਸਟਰ ਵਿਚੋਂ ਗਾਇਕਾ ਜੋਤੀ ਨੂਰਾਂ ਵਲੋਂ ਆਪਣੇ ਪਤੀ ਤੋਂ ਪ੍ਰੇਸ਼ਾਨ ਹੋ ਪ੍ਰੈੱਸ ਕਾਨਫਰੰਸ ਜਲੰਧਰ ਦੇ ਪ੍ਰੈੱਸ ਕਲੱਬ ਵਿੱਚ ਕੀਤੀ ਗਈ।
ਵੀਡੀਓ ਦੇਖੋ.... ਜੋਤੀ ਨੂਰਾਂ ਨੇ ਮੰਗਿਆ ਤਲਾਕ, ਪਤੀ ਤੇ ਲਾਏ ਗੰਭੀਰ ਦੋਸ਼ (ਵੀਡੀਓ ਵੀ ਦੇਖੋ)
ਜਿਸ ਵਿਚ ਜੋਤੀ ਨੂਰਾਂ ਨੇ ਆਪਣੇ ਪਤੀ ਕੁਨਾਲ ਪਾਸੀ ਵਾਸੀ ਫਿਲੌਰ ਦੇ ਕਥਿਤ ਤੌਰ ਤੇ ਦੋਸ਼ ਲਾਉਂਦਿਆਂ ਦੱਸਿਆ ਕਿ ਮੈਂ ਪਿਆਰ-ਮੁਹੱਬਤ ਦੇ ਨਾਲ ਕੁਨਾਲ ਪਾਸੀ ਪੁੱਤਰ ਸੁਸ਼ੀਲ ਪਾਸੀ ਵਾਸੀ ਫਿਲੌਰ ਨਾਲ ਮਿਤੀ 02 ਅਗਸਤ 2014 ਨੂੰ ਹਿੰਦੂ ਰੀਤੀ-ਰਿਵਾਜ਼ਾਂ ਅਨੁਸਾਰ ਵਿਆਹ ਕਰਵਾਇਆ ਸੀ ਤੇ ਮੇਰੇ ਮਾਂ-ਬਾਪ ਇਸ ਵਿਆਹ ਤੋਂ ਸਹਿਮਤ ਨਹੀਂ ਸਨ ਤੇ ਫਿਰ ਮੈਂ ਹਾਈ ਕੋਰਟ ਪੰਜਾਬ ਤੇ ਹਰਿਆਣਾ ’ਚ ਕੇਸ ਦਾਇਰ ਕਰਕੇ ਆਪਣੀ ਜ਼ਿੰਦਗੀ 'ਤੇ ਮਾਲ ਦੀ ਸੁਰੱਖਿਆ ਲਈ ਸੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਜੋਤੀ ਨੂਰਾਂ ਨੇ ਮੰਗਿਆ ਤਲਾਕ, ਪਤੀ ਤੇ ਲਾਏ ਗੰਭੀਰ ਦੋਸ਼ (ਵੀਡੀਓ ਵੀ ਦੇਖੋ)
ਵਿਆਹ ਤੋਂ ਬਾਅਦ ਮੇਰਾ ਪਤੀ ਮੈਨੂੰ ਤੰਗ-ਪ੍ਰੇਸ਼ਾਨ ਕਰਨ ਲੱਗ ਪਿਆ ਤੇ ਨਸ਼ਾ ਕਰਕੇ ਮੈਨੂੰ ਮਾਰਦਾ-ਕੁੱਟਦਾ ਸੀ ਤੇ ਮੇਰੇ ਪ੍ਰੋਗਰਾਮਾਂ ਤੋਂ ਜੋ ਪੈਸੇ ਆਉਂਦੇ ਸਨ, ਉਹ ਆਪ ਹੀ ਰੱਖ ਲੈਂਦਾ ਸੀ ਤੇ ਸ਼ੋਅ ਵੀ ਆਪ ਹੀ ਬੁੱਕ ਕਰਦਾ ਸੀ ਤੇ ਪੈਸੇ ਤੈਅ ਕਰਦਾ ਸੀ।
ਵੀਡੀਓ ਦੇਖੋ.... ਜੋਤੀ ਨੂਰਾਂ ਨੇ ਮੰਗਿਆ ਤਲਾਕ, ਪਤੀ ਤੇ ਲਾਏ ਗੰਭੀਰ ਦੋਸ਼ (ਵੀਡੀਓ ਵੀ ਦੇਖੋ)
ਹੁਣ ਮੇਰਾ ਪਤੀ ਮੈਨੂੰ ਬਹੁਤ ਜ਼ਿਆਦਾ ਤੰਗ-ਪ੍ਰੇਸ਼ਾਨ ਕਰਨ ਲੱਗ ਪਿਆ ਤੇ ਮੇਰੀ ਜਾਨ ਨੂੰ ਖ਼ਤਰਾ ਪੈ ਗਿਆ ਤੇ ਮੈਂ ਆਪਣੇ ਪਤੀ ਤੋਂ ਦੁਖੀ ਹੋ ਕੇ ਅਦਾਲਤ ’ਚ ਤਲਾਕ ਦਾ ਕੇਸ ਦਾਇਰ ਕਰ ਦਿੱਤਾ ਹੈ, ਹੁਣ ਮੈਂ ਆਪਣੇ ਪਤੀ ਦੇ ਖ਼ਿਲਾਫ਼ ਐੱਸ. ਐੱਸ. ਪੀ. ਜਲੰਧਰ ਨੂੰ ਆਪਣੀ ਸੁਰੱਖਿਆ ਤੇ ਪਤੀ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਦਰਖਾਸਤ ਦਿੱਤੀ ਹੈ।
ਵੀਡੀਓ ਦੇਖੋ.... ਜੋਤੀ ਨੂਰਾਂ ਨੇ ਮੰਗਿਆ ਤਲਾਕ, ਪਤੀ ਤੇ ਲਾਏ ਗੰਭੀਰ ਦੋਸ਼ (ਵੀਡੀਓ ਵੀ ਦੇਖੋ)
ਮੈਂ ਹੁਣ ਆਪਣੇ ਪਤੀ ਤੋਂ ਵੱਖ ਰਹਿੰਦੀ ਹਾਂ ਤੇ ਮੈਂ ਇਸ ਪ੍ਰੈੱਸ ਕਾਨਫਰੰਸ ਰਾਹੀਂ ਪੁਲਸ ਕੋਲੋਂ ਆਪਣੀ ਪ੍ਰੋਟੈਕਸ਼ਨ ਮੰਗਦੀ ਹਾਂ ਤੇ ਜਨਤਾ ਨੂੰ ਸੂਚਿਤ ਕਰਨਾ ਚਾਹੁੰਦੀ ਹਾਂ ਕਿ ਜੇਕਰ ਮੇਰੇ ਪਤੀ ਨੇ ਉਨ੍ਹਾਂ ਦਾ ਮੇਰੇ ਨਾਮ ’ਤੇ ਕੋਈ ਸ਼ੋਅ ਬੁੱਕ ਕਰਵਾਇਆ ਹੈ, ਉਹ ਮੈਨੂੰ ਆ ਕੇ ਮਿਲ ਲੈਣ ਕਿਉਂਕਿ ਮੇਰਾ ਪਤੀ ਬੁੱਕ ਕੀਤੇ ਹੋਏ ਸ਼ੋਅਜ਼ ਬਾਰੇ ਨਹੀਂ ਦੱਸ ਰਿਹਾ ਹੈ ਤੇ ਅੱਜ ਤੋਂ ਬਾਅਦ ਮੇਰੇ ਪਤੀ ਵਲੋਂ ਮੇਰੇ ਨਾਮ ’ਤੇ ਕੋਈ ਸ਼ੋਅ ਬੁੱਕ ਨਾ ਕਰਵਾਏ ਤੇ ਨਾ ਹੀ ਕੋਈ ਪੈਸੇ ਦੇਵੇ ਕਿਉਂਕਿ ਮੈਂ ਉਸ ਦੀ ਜ਼ਿੰਮੇਵਾਰ ਨਹੀਂ ਹੋਵਾਂਗੀ। ਵੀਡੀਓ ਦੇਖੋ.... ਜੋਤੀ ਨੂਰਾਂ ਨੇ ਮੰਗਿਆ ਤਲਾਕ, ਪਤੀ ਤੇ ਲਾਏ ਗੰਭੀਰ ਦੋਸ਼ (ਵੀਡੀਓ ਵੀ ਦੇਖੋ)