ਸੁਖਬੀਰ ਬਾਦਲ ਨਾਲ ਮੀਟਿੰਗ ਤੋਂ ਬਾਅਦ ਬੋਲੇ ਮਨਪ੍ਰੀਤ ਇਯਾਲੀ ਮੈਂ ਅੱਜ ਵੀ ਆਪਣੇ ਸਟੈਂਡ ’ਤੇ ਕਾਇਮ ਹਾਂ, ਵੇਖੋ ਵੀਡੀਓ
ਚੰਡੀਗੜ੍ਹ, 7 ਅਗਸਤ, 2022: ਦਾਖਾ ਹਲਕੇ ਦੇ ਵਿਧਾਇਕ ਤੇ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਤੋਂ ਬਾਅਦ ਮੁੜ ਦੁਹਰਾਇਆ ਹੈ ਕਿ ਉਹ ਆਪਣੇ ਸਟੈਂਡ ’ਤੇ ਕਾਇਮ ਹਨ।
ਮੈਂ ਅੱਜ ਵੀ ਆਪਣੇ ਸਟੈਂਡ ਤੇ ਕਾਇਮ ਹਾਂ। ਉਹਨਾਂ ਕਿਹਾ ਕਿ ਉਹਨਾਂ ਦਾ ਇਕੋ ਇਕ ਮਕਸਦ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੈ।
ਉਹਨਾਂ ਇਹ ਦਾਅਵਾ ਵੀ ਕੀਤਾ ਕਿ ਰਾਸ਼ਟਰਪਤੀ ਦੀ ਚੋਣ ਦੇ ਬਾਈਕਾਟ ਦੇ ਫੈਸਲੇ ਤੋਂ ਬਾਅਦ ਉਹਨਾਂ ਨੁੰ ਵਿਰੋਧੀਆਂ ਨੇ ਵੀ ਹਮਾਇਤ ਦਿੱਤੀ ਹੈ ਅਤੇ ਹਲਕੇ ਦੇ ਲੋਕਾਂ ਤੋਂ ਇਲਾਵਾ ਦੇਸ਼ ਵਿਦੇਸ਼ ਤੋਂ ਹਮਾਇਤ ਮਿਲੀ ਹੈ।