ਰਾਘਵ ਚੱਢਾ ਨੇ ਜਾਰੀ ਕੀਤਾ ਮੋਬਾਈਲ ਨੰਬਰ, ਪੰਜਾਬੀਆਂ ਨੂੰ ਸੁਝਾਅ ਦੇਣ ਦੀ ਅਪੀਲ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 7 ਅਗਸਤ 2022- ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਵਲੋਂ ਅਨੋਖੀ ਪਹਿਲ ਕਰਦਿਆਂ ਹੋਇਆ, ਪੰਜਾਬੀਆਂ ਕੋਲੋਂ ਸੁਝਾਅ ਲੈਣ ਲਈ ਮੋਬਾਈਲ ਨੰਬਰ 99109 44444 ਨੰਬਰ ਜਾਰੀ ਕੀਤਾ ਹੈ।
ਜਨਤਾ ਹੁਣ ਸਿੱਧਾ ਖੁਦ ਹੀ ਰਾਘਵ ਚੱਢਾ ਦੇ ਨਾਲ ਆਪਣੀ ਗੱਲ ਕਰ ਸਕੇਗੀ। ਦੱਸਣਾ ਬਣਦਾ ਹੈ ਕਿ, ਇਸ ਤੋਂ ਪਹਿਲਾਂ ਚੱਢਾ ਕਿਸਾਨਾਂ ਦੀ ਮੁੱਖ ਮੰਗ MSP ਦਾ ਮੁੱਦਾ ਰਾਜ ਸਭਾ ਵਿੱਚ ਉਠਾ ਚੁੱਕੇ ਹਨ।