ਗੰਨੇ ਦੇ ਬਕਾਏ ਨੂੰ ਲੈ ਕੇ ਕਿਸਾਨਾਂ ਵੱਲੋਂ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਤੇ ਚੱਕਾ ਜਾਮ ਕੀਤਾ
ਬਾਬੂਸ਼ਾਹੀ ਨੈਟਵਰਕ
ਫਗਵਾੜਾ, 8 ਅਗਸਤ, 2022: ਗੰਨੇ ਦੇ 72 ਕਰੋੜ ਰੁਪਏ ਦੇ ਬਕਾਏ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਅੱਜ ਖੰਡ ਮਿੱਲ ਫਗਵਾੜਾ ਦੇ ਸਾਹਮਣੇ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੀਤਾ।
ਇਸ ਨਾਲ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਤੇ ਟ੍ਰੈਫਿਕ ਜਾਮ ਲੱਗ ਗਿਆ ਹੈ। ਪੁਲਿਸ ਵਲੋਂ ਟ੍ਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ।