ਭਗਵੰਤ ਮਾਨ ਬਿਜਲੀ ਸੋਧ ਬਿੱਲ ਨੂੰ ਲੈ ਕੇ ਬੋਲੇ - ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 08 ਅਗਸਤ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਸੋਧ ਬਿੱਲ 2022 ਨੂੰ ਪਾਰਲੀਮੈਂਟ ਵਿਚ ਪੇਸ਼ ਕਰਨ ਦਾ ਵਿਰੋਧ ਕੀਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਹ ਰਾਜਾਂ ਦੇ ਅਧਿਕਾਰਾਂ ਤੇ ਇੱਕ ਹੋਰ ਹਮਲਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ ।
ਅਸੀਂ ਆਪਣੇ ਅਧਿਕਾਰਾਂ ਦੀ ਲੜਾਈ.ਸੜਕ ਤੋਂ ਲੈ ਕੇ ਸੰਸਦ ਤੱਕ ਲਡ਼ਾਂਗੇ।
ਰਾਜਾਂ ਦੇ ਅਧਿਕਾਰਾਂ ਤੇ ਇੱਕ ਹੋਰ ਹਮਲਾ…ਬਿਜਲੀ ਸੋਧ ਬਿਲ 2022… ਇਸ ਬਿਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਨ ਦਾ ਸਖ਼ਤ ਵਿਰੋਧ ਕਰਦੇ ਹਾਂ …ਕੇੰਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ ਅਸੀਂ ਆਪਣੇ ਅਧਿਕਾਰਾਂ ਦੀ ਲੜਾਈ ਲੜਾਂਗੇ ..ਸੜਕ ਤੋਂ ਸੰਸਦ ਤੱਕ ..
— Bhagwant Mann (@BhagwantMann) August 8, 2022