ਬਿਆਸ ਦਰਿਆ ਦੇ ਕੰਡੇ ਤੋਂ ਨਜਾਇਜ਼ ਸ਼ਰਾਬ ਦੀ ਵੱਡੀ ਖੇਪ ਕੀਤੀ ਨਸ਼ਟ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ,ਬਾਬੂਸ਼ਾਹੀ ਨੈਟਵਰਕ
ਗੁਜਰਾਤ ਸ਼ਰਾਬ ਕਾਂਡ ਤੋਂ ਬਾਅਦ ਪੰਜਾਬ ਚ ਵੀ ਸਰਕਾਰ ਵਲੋਂ ਦੇਸੀ ਸ਼ਰਾਬ ਤੇ ਸ਼ਿਕੰਜਾ ਕੱਸਿਆ ਗਿਆ ਹੈ । ਜਿਸ ਦੇ ਚਲਦੇ ਆਬਕਾਰੀ ਵਿਭਾਗ ਬਟਾਲਾ ਅਤੇ ਗੁਰਦਾਸਪੁਰ ਦੇ ਅਧਿਕਾਰੀਆਂ ਵਲੋਂ ਪੰਜਾਬ ਪੁਲਿਸ ਨਾਲ ਵੱਖ ਵੱਖ ਸ਼ੱਕੀ ਥਾਵਾਂ ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਅੱਜ ਬਿਆਸ ਦਰਿਆ ਦੇ ਕੰਡੇ ਤੇ ਬਹੁਤ ਵੱਡੀ ਦੇਸੀ ਸ਼ਰਾਬ ਅਤੇ ਲਾਹਣ ਦੀ ਖੇਪ ਦਰਿਆ ਦੇ ਕੰਡੇ ਸ਼ਾਮਲਾਟ ਥਾਵਾਂ ਤੇ ਰੈਡ ਕਰ ਬਰਾਮਦ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਉਥੇ ਮੌਕੇ ਤੋਂ ਸ਼ਰਾਬ ਦੀਆ ਭੱਠੀਆਂ ਅਤੇ ਕਰੀਬ 88 ਹਜਾਰ ਲੀਟਰ ਲਾਹਣ ਬਰਾਮਦ ਕੀਤੀ ਗਈ |
ਉਥੇ ਹੀ ਆਬਕਾਰੀ ਪੁਲਿਸ ਅਧਿਕਾਰੀ ਜਸਪਿੰਦਰ ਸਿੰਘ ਅਤੇ ਆਬਕਾਰੀ ਇੰਸਪੈਕਟਰ ਦੀਪਕ ਨੇ ਦੱਸਿਆ ਕਿ ਉਹਨਾਂ ਦੀ ਟੀਮ ਵਲੋਂ ਆਲਾ ਅਧਿਕਾਰੀਆਂ ਦੇ ਆਦੇਸ਼ਾ ਤੇ ਰੇਡ ਕਰ 88 ਹਜਾਰ ਲੀਟਰ ਲਾਹਣ ਅਤੇ ਕਰੀਬ 200 ਲੀਟਰ ਦੇਸੀ ਸ਼ਰਾਬ ਬਰਾਮਦ ਕਰ ਨਸ਼ਟ ਕਰ ਦਿਤੀ ਗਈ ਹੈ। ਉੱਥੇ ਹੀ ਉਹਨਾਂ ਦੱਸਿਆ ਕਿ ਇਸ ਧੰਦੇ ਨਾਲ ਜੁੜੇ ਤਸਕਰ ਉਹਨਾਂ ਦੇ ਰੇਡ ਦੇ ਚਲਦੇ ਦਰਿਆ ਤੋਂ ਪਾਰ ਹੋਸ਼ਿਆਰਪੂਰ ਵੱਲ ਫਰਾਰ ਹੋ ਗਏ ਹਨ ਲੇਕਿਨ ਉਹਨਾਂ ਵਲੋਂ ਮਾਮਲਾ ਦਰਜ ਕਰ ਜਲਦ ਉਹਨਾਂ ਨੂੰ ਕਾਬੂ ਕੀਤਾ ਜਾਵੇਗਾ |