ਪੁਲਿਸ ਵੱਲੋਂ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ - ਐੱਸ ਐੱਸ ਪੀ ਨਵਨੀਤ ਸਿੰਘ ਬੈਂਸ
ਬਲਵਿੰਦਰ ਸਿੰਘ ਧਾਲੀਵਾਲ,ਬਾਬੂਸ਼ਾਹੀ ਨੈਟਵਰਕ
ਸੁਲਤਾਨਪੁਰ ਲੋਧੀ 08 ਅਗਸਤ 2022
ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਬਾਬੂਸ਼ਾਹੀ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਅਤੇ ਆਜ਼ਾਦੀ ਦਿਹਾੜੇ ਨੂੰ ਦੇਖਦੇ ਹੋਏ ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਪੁਲਿਸ ਦੇ ਪੁਖਤਾ ਪ੍ਰਬੰਧ ਹਨ ਤਾਂ ਜੋ ਲੋਕ ਨਿਡਰ ਹੋ ਕੇ ਤਿਉਹਾਰ ਅਤੇ ਆਜ਼ਾਦੀ ਦਿਹਾੜਾ ਮਨਾਉਣ । ਉਹਨਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਦੀ ਦੇਖ-ਰੇਖ ਹੇਠ ਥਾਣਾ ਸਿਟੀ,ਥਾਣਾ ਸਦਰ ਪੁਲਿਸ,ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹੇ ਦੀਆਂ ਸਾਰੀਆਂ ਹੀ ਸਬ ਡਿਵੀਜ਼ਨਾਂ ਵਿੱਚ ਪੁਲਿਸ ਵੱਲੋਂ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੌਕੇਂ ਸ੍ਰੀ ਬੈਂਸ ਨੇ ਜ਼ਿਲ੍ਹੇ ਕਪੂਰਥਲਾ ਦੇ ਨਿਵਾਸੀਆਂ ਅਤੇ ਸ਼ਹਿਰ ਦੇ ਦੁਕਾਨਦਾਰਾਂ ਅਤੇ ਸੜਕ ਕਿਨਾਰੇ ਰੇਹੜੀ ਲਗਾਉਣ ਵਾਲਿਆਂ ਨੂੰ ਸੁਤੰਤਰਤਾ ਦਿਵਸ ਮੱਦੇਨਜ਼ਰ ਸ਼ੱਕੀ ਵਿਅਕਤੀਆਂ ਅਤੇ ਵਸਤੂਆਂ ਪ੍ਰਤੀ ਸਜਗ ਰਹਿਣ ਦੀ ਹਦਾਇਤ ਦਿੱਤੀ ਗਈ। ਉੱਥੇ ਹੀ ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆ ਐੱਸ ਐੱਸ ਪੀ ਨੇ ਕਿਹਾ ਕਿ 15 ਅਗਸਤ ਅਤੇ ਇੰਟੈਲੀਜੈਂਸ ਏਜੰਸੀਆਂ ਦੀਆਂ ਇਨਪੁਟਸ ਦੇ ਮੱਦੇਨਜਰ ਲੋਕਾਂ ਨੂੰ ਜਾਗਰੂਕ ਕਰਨ ਲਈ ਪੁਲਿਸ ਵੱਲੋ ਲਗਾਤਾਰ ਆਮ ਲੋਕਾਂ ਨਾਲ ਪਬਲਿਕ ਮੀਟਿੰਗ ਕਰਕੇ ਸਪੰਰਕ ਕਰ ਰਹੇ ਹਨ। ਉੱਥੇ ਹੀ ਉਹਨਾਂ ਨੇ ਦੱਸਿਆ ਕਿ ਸ਼ਹਿਰ ਦੇ ਬਾਹਰਵਾਰ ਇਲਾਕਿਆਂ ਵਿਚ ਵੀ ਪੁਲਿਸ ਅਧਿਕਾਰੀ ਪੂਰੀ ਤਰਾਂ ਸਰਗਰਮੀ ਨਾਲ ਕੰਮ ਕਰ ਰਹੇ ਹਨ ਅਤੇ ਨਾਕੇ ਲਗਾ ਕੇ ਲਗਾਤਾਰ ਵਾਹਨਾਂ ਦੀ ਚੈਕਿੰਗ ਕਰ ਰਹੇ ਹਨ। ਉਹਨਾਂ ਕਿਹਾ ਕਿ ਮੈਂ ਸਾਡੇ ਜ਼ਿਲ੍ਹੇ ਦੇ ਸੀਨੀਅਰ ਅਫ਼ਸਰਾਂ ਦੀ ਟੀਮ ਲਗਾਤਾਰ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਵੀ ਕੋਈ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਤੁਰੰਤ ਉਹ ਇਸ ਦੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਜ਼ਿਲੇ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਹਨਾਂ ਕਿਹਾ ਕਿ ਪੁਲਿਸ ਅਧਿਕਾਰੀ ਅਤੇ ਤਮਾਮ ਪੁਲਿਸ ਫੋਰਸ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੀ ਹੈ ਅਤੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ, ਇਸ ਲਈ ਲੋਕਾਂ ਨੂੰ ਕੋਈ ਵੀ ਇਨਫਰਮੇਸ਼ਨ ਲੁਕਾਉਣ ਦੀ ਬਜਾਏ ਪੁਲਿਸ ਨਾਲ ਸ਼ੇਅਰ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਰਾਰਤੀ ਅਨਸਰਾਂ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾ ਰਹੀ ਹੈ।