ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ 13 ਨਵੰਬਰ ਨੂੰ ਕਰਵਾਉਣ ਦਾ ਫੈਸਲਾ
ਬਾਬੂਸ਼ਾਹੀ ਨੈਟਵਰਕ
ਰੂਪਨਗਰ, 08 ਅਗਸਤ 22 ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਵਲੋਂ ਲੋਡ਼ਵੰਦ ਲਡ਼ਕੀਆਂ ਦੇ ਵਿਆਹ 13 ਨਵੰਬਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਾਬਾ ਗਾਜੀ ਦਾਸ ਜੀ ਪਿੰਡ ਰੋਡਮਾਜਰਾ ਚੱਕਲਾਂ ਜਿਲ੍ਹਾ ਰੂਪਗਨਰ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਦੇ ਪ੍ਧਾਨ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਐਤਵਾਰ ਨੂੰ ਹੋਈ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਡ਼ਵੰਦ ਪਰਿਵਾਰ ਆਪਣਾ ਨਾਮ ਦਰਜ ਕਰਵਾਉਣ ਲਈ ਅਤੇ ਹੋਰ ਜਾਣਕਾਰੀ ਲਈ ਸੰਪਰਕ ਨੰਬਰ 98140-44334, 98766-32214,98149-05673,99883-47840 ਤੇ ਸੰਪਰਕ ਕਰ ਸਕਦੇ ਹਨ। ਕਾਬਿਲੇਗੌਰ ਹੈ ਕਿ ਬਾਬਾ ਗਾਜੀ ਦਾਸ ਕਲੱਬ ਵਲੋਂ ਹਰ ਸਾਲ ਲੋਡ਼ਵੰਦ ਲਡ਼ਕੀਆਂ ਦੇ ਵਿਆਹ ਕਰਵਾਏ ਜਾਂਦੇ ਹਨ।
ਇਸ ਤੋਂ ਇਲਾਵਾ ਰੋਡਮਾਜਰਾ ਵਿਖੇ ਅੰਤਰਾਸ਼ਟਰੀ ਖੇਡ ਮੇਲਾ, ਖੂਨਦਾਨ ਲਗਾਇਆ ਜਾਂਦਾ ਹੈ। ਖਿਡਾਰੀਆਂ ਨੂੰ ਵੱਡੇ ਇਨਾਮਾਂ ਤੋਂ ਇਲਾਵਾ ਜਰੂਰਤਮੰਦ ਖਿਡਾਰੀਆਂ ਨੂੰ ਨਕਦ ਰਾਸ਼ੀ ਸਮੇਤ ਜਰੂਰਤਮੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਦਿੱਤਾਆਂ ਜਾਂਦੀਆਂ ਹਨ। ਬਾਬਾ ਗਾਜੀ ਦਾਸ ਕਲੱਬ ਵਲੋਂ ਰੋਡਮਾਜਰਾ ਵਿਖੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਖੇਡ ਸਟੇਡੀਅਮ ਵੀ ਬਣਾਇਆ ਜਾ ਰਿਹਾ ਹੈ। ਜਿਸ ਵਿਚ ਖਿਡਾਰੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਇਸ ਖੇਡ ਸਟੇਡੀਅਮ ਦਾ ਕੰਮ ਚੱਲ ਰਿਹਾ ਹੈ ਜੋ ਕਿ ਜਲਦੀ ਬਣਕੇ ਤਿਆਰ ਜੋ ਜਾਏਗਾ। ਇਸ ਮੌਕੇ ਨੰਬਰਦਾਰ ਅਮਰਾਓ ਸਿੰਘ,ਬਲਵਿੰਦਰ ਸਿੰਘ ਸਰਪੰਚ ਚੱਕਲਾਂ, ਬਿੱਟੂ ਬਾਜਵਾ ਸਰਪੰਚ ਰੋਡਮਾਜਰਾ, ਜੈ ਸਿੰਘ ਚੱਕਲਾਂ, ਮੇਜਰ ਸਿੰਘ ਰੋਡਮਾਜਰਾ, ਗੁਰਦੀਪ ਸਿੰਘ ਮਾਹਲ, ਦੀਪੂ, ਮਨਮੋਹਣ ਸਿਘ ਚੀਮਾ,ਜਸਪਾਸ ਸਿੰਘ ਸੀਹੋਮਾਜਰਾ, ਸੁਰਿੰਦਰ ਸਿੰਘ ਚੀਮਾ, ਪਰਦੀਪ ਕੁਮਾਰ, ਸੁਖੀ ਮਾਹਲ ਆਦਿ ਮੌਜੂਦ ਸਨ।