ਕਾਮਨ ਵੈਲਥ ਖੇਡਾਂ: ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
ਬਰਮਿੰਘਮ, 8 ਅਗਸਤ 2022 - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ ਤਗਮਾ ਜਿੱਤਿਆ ਹੈ। ਪੀ.ਵੀ.ਸਿੰਧੂ ਦਾ ਆਪਣੇ ਕੈਰੀਅਰ 'ਚ ਰਾਸ਼ਟਰਮੰਡਲ ਖੇਡਾਂ ਦਾ ਇਹ ਪਹਿਲਾ ਸੋਨ ਤਗਮਾ ਹੈ।