ਬਠਿੰਡਾ: ਹੜਤਾਲ ਦੌਰਾਨ ਪ੍ਰਾਈਵੇਟ ਟਰਾਂਸਪੋਰਟਰ ਤੇ ਪੀਆਰਟੀਸੀ ਕਰਮਚਾਰੀ ਹੋਏ ਆਹਮੋ ਸਾਹਮਣੇ
ਪ੍ਰਾਂਈਵੇਟ ਟਰਾਂਸਪੋਰਟਰਾਂ ਨੇ ਹੜਤਾਲ ਕਰਕੇ ਬਠਿੰਡਾ ਬੱਸ ਸਟੈਂਡ ਤੇ ਲਾਇਆ ਧਰਨਾ
ਬਾਬੂਸ਼ਾਹੀ ਨੈਟਵਰਕ
ਬਠਿੰਡਾ, 09 ਅਗਸਤ 2022- ਪ੍ਰਾਈਵੇਟ ਟ੍ਰਾਂਸਪੋਰਟਰਂ ਨੇ ਹਡ਼ਤਾਲ ਕਰਕੇ ਬਠਿੰਡਾ ਬੱਸ ਸਟੈਂਡ ਦੇ ਇਕ ਗੇਟ ਨੂੰ ਬੰਦ ਕਰਕੇ ਧਰਨਾ ਲਗਾ ਦਿੱਤਾ ਹੈ।
ਇਸ ਦੌਰਾਨ ਮੰਗਾਂ ਲਈ ਸੰਘਰਸ਼ ਕਰ ਰਹੇ ਪ੍ਰਾਈਵੇਟ ਟਰਾਂਸਪੋਰਟਰਾਂ ਵੱਲੋਂ ਅੱਜ 9 ਅਗਸਤ ਨੂੰ ਪੂਰੇ ਪੰਜਾਬ ਵਿੱਚ ਆਪਣੀਆਂ ਸੇਵਾਵਾਂ ਚੱਕਾ ਜਾਮ ਕਰਕੇ ਬੰਦ ਰੱਖਣ ਦਾ ਐਲਨ ਕੀਤਾ ਗਿਆ ਸੀ ।
ਇਸੇ ਦੇ ਚੱਲਦਿਆਂ ਪ੍ਰਾਈਵੇਟ ਟਰਾਂਸਪੋਰਟਰ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਨਰਪਿੰਦਰ ਸਿੰਘ ਜਲਾਲ ਦੀ ਅਗਵਾਈ ਵਿੱਚ ਬਠਿੰਡਾ ਦੇ ਬੱਸ ਸਟੈਂਡ ਦੇ ਇੱਕ ਗੇਟ ਨੂੰ ਬੰਦ ਕਰਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਹੀ ਪੀਆਰਟੀਸੀ ਦੇ ਪਹੁੰਚੇ ਕਰਮਚਾਰੀਆਂ ਵੱਲੋਂ ਗੇਟ ਖੁਲ੍ਹਵਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੀਆਰਟੀਸੀ ਅਤੇ ਪ੍ਰਾਈਵੇਟ ਟਰਾਂਸਪੋਰਟਰ ਇੱਕ ਦੂਜੇ ਦੇ ਆਹਮੋ ਸਾਹਮਣੇ ਹੋ ਗਏ।
ਮੌਕੇ ਤੇ ਪਹੁੰਚੇ ਪੁਲੀਸ ਪ੍ਰਸ਼ਾਸਨ ਦੁਆਰਾ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਗਿਆ ਪਰ ਇਸੇ ਦੌਰਾਨ ਪੀਆਰਟੀਸੀ ਕਰਮਚਾਰੀਆਂ ਵੱਲੋਂ ਬੱਸ ਸਟੈਂਡ ਚੌਕ ਨੂੰ ਜਾਮ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ ।
ਪੀਆਰਟੀਸੀ ਦੇ ਕੱਚੇ ਕਾਮੇ ਅਤੇ ਰੈਗੂਲਰ ਕਾਮਿਆਂ ਵੱਲੋਂ ਇਸ ਦੌਰਾਨ ਕਿਹਾ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਾਈਵੇਟ ਟਰਾਂਸਪੋਰਟਰਾਂ ਦਾ ਸਾਰਾ ਇਲਜ਼ਾਮ ਲਗਾਇਆ ਗਿਆ ਹੈ
ਦੂਸਰੇ ਪਾਸੇ ਪ੍ਰਾਈਵੇਟ ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਇਹ ਸਭ ਸਰਕਾਰ ਦੇ ਇਸ਼ਾਰੇ ਤੇ ਹੋ ਰਿਹਾ ਹੈ।