ਹੱਕ ਲੈਣ ਲਈ ਮੋਦੀ ਸਰਕਾਰ ਖਿਲਾਫ ਵੱਡਾ ਸੰਘਰਸ਼ ਆਰੰਭ ਕਰਨਾ ਪਵੇਗਾ -ਖਾਲਸਾ ਪੱਸਨ ਕਦੀਮ
ਬਲਵਿੰਦਰ ਸਿੰਘ ਧਾਲੀਵਾਲ,ਬਾਬੂਸ਼ਾਹੀ ਨੈਟਵਰਕ
ਸੁਲਤਾਨਪੁਰ ਲੋਧੀ , 9 ਅਗਸਤ 2022 ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੀ ਹਲ਼ਕਾ ਸੁਲਤਾਨਪੁਰ ਲੋਧੀ ਦੇ ਪਿੰਡ ਪੱਸਨ ਕਦੀਮ ਵਿਖੇ ਵਿਸ਼ਾਲ ਮੀਟਿੰਗ ਹੋਈ ।ਜਿਸ ਵਿਚ ਸੁਲਤਾਨਪੁਰ ਲੋਧੀ ਦੇ ਜੋਨ ਪ੍ਰਧਾਨ ਸ਼ੇਰ ਸਿੰਘ ਮਹੀਵਾਲ ਉਚੇਚੇ ਤੌਰ ਤੇ ਸ਼ਾਮਲ ਹੋਏ ਤੇ ਸਮੂਹ ਕਿਸਾਨਾਂ ਮਜਦੂਰਾਂ ਨੂੰ ਇੱਕਜੁਟ ਹੋਣ ਦੀ ਅਪੀਲ ਕੀਤੀ ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇ ਪਰਮਜੀਤ ਸਿੰਘ ਖਾਲਸਾ ਪੱਸਨ ਕਦੀਮ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਸਿਰਫ ਕਾਰਪੋਰੇਟਰਾਂ ਦੇ ਹੱਕ 'ਚ ਭੁਗਤ ਰਹੀ ਹੈ ਤੇ ਕਾਰਪੋਰੇਟਰ ਘੁਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਵਿਸ਼ੇਸ਼ ਸਹੂਲਤਾਂ ਦੇ ਰਹੀ ਹੈ, ਜਦਕਿ ਦੇਸ਼ ਦੇ ਅੰਨਦਾਤਾ ਮਿਹਨਤੀ ਕਿਸਾਨਾਂ- ਮਜਦੂਰਾਂ ਦੇ ਹੱਕਾਂ ਤੇ ਡਾਕਾ ਮਾਰਨ ਤੇ ਤੁੱਲੀ ਹੋਈ ਹੈ । ਉਨ੍ਹਾਂ ਦੱਸਿਆ ਕਿ ਪਹਿਲਾਂ ਕੇਂਦਰ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਦੌਰ 'ਚ ਲੋਕਾਂ ਨੂੰ ਘਰਾਂ ਅੰਦਰ ਡੱਕ ਕੇ ਖੇਤੀ ਵਿਰੋਧੀ 3 ਕਾਲੇ ਕਾਨੂੰਨ ਪਾਸ ਕੀਤੇ । ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਲੱਖਾਂ ਕਿਸਾਨਾਂ ਮਜਦੂਰਾਂ ਨੂੰ ਸੰਘਰਸ਼ ਕਰਨਾ ਪਿਆ ਤੇ ਇਸੇ ਤਰ੍ਹਾਂ ਹੀ ਹੁਣ ਪੰਜਾਬ ਦੇ ਪਾਣੀ ਤੇ ਬਿਜਲੀ ਬਚਾਉਣ ਲਈ ਵੀ ਵੱਡਾ ਸੰਘਰਸ਼ ਕਰਨਾ ਪਵੇਗਾ । ਉਨ੍ਹਾਂ ਕਿਸਾਨਾਂ ਨੂੰ ਇੱਕਜੁਟ ਹੋ ਕੇ ਦੇਸ਼ ਦੀਆਂ ਭ੍ਰਿਸ਼ਟ ਸਰਕਾਰਾਂ ਵਿਰੁੱਧ ਲਾਮਬੰਦ ਹੋਣ ਦੀ ਪ੍ਰੇਰਨਾ ਕੀਤੀ । ਇਸ ਸਮੇ ਮੀਟਿੰਗ 'ਚ ਪਿੰਡ ਪੱਸਨ ਕਦੀਮ ਦੇ ਸੰਦੀਪ ਸਿੰਘ, ਜਸਪਿੰਦਰ ਸਿੰਘ ,ਅਵਤਾਰ ਸਿੰਘ, ਜਗੀਰ ਸਿੰਘ ,ਸਾਹਿਬ ਸਿੰਘ, ਪਰਗਟ ਸਿੰਘ ,ਦਲਜੀਤ ਸਿੰਘ, ਸੁਖਵਿੰਦਰ ਸਿੰਘ ,ਗੁਰਭੇਜ ਸਿੰਘ' ਹਰਦੇਵ ਸਿੰਘ, ਕੁਲਦੀਪ ਕੌਰ, ਗੁਰਨਾਮ ਕੌਰ, ਜਸਬੀਰ ਕੌਰ ,ਆਤਮਾ ਸਿੰਘ , ਵਿਰਸਾ ਸਿੰਘ, ਸੰਦੀਪ ਪਾਲ ਸਿੰਘ ਜੈਨਪੁਰ ,ਨਿਸ਼ਾਨ ਸਿੰਘ ਪਸਣ ਕਦੀਮ ,ਜੱਸਾ ਸਿੰਘ ਆਦਿ ਨੇ ਸ਼ਿਰਕਤ ਕੀਤੀ ।