ਜਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦੌਰਾਨ 9 ਪ੍ਰਾਰਥੀਆਂ ਨੂੰ ਕੀਤਾ ਗਿਆ ਸ਼ਾਰਟਲਿਸਟ
ਅਗਲਾ ਪਲੇਸਮੈਂਟ ਕੈਂਪ 10 ਨੂੰ ਸਵੇਰੇ 10:30 ਵਜੇ
ਹਰੀਸ਼ ਕਾਲੜਾ
ਰੂਪਨਗਰ, 09 ਅਗਸਤ 2022: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਾ: ਪ੍ਰੀਤੀ ਯਾਦਵ, ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ. ਦੀ ਰਹਿਨੁਮਾਈ ਹੇਠ ਅਤੇ ਦਮਨਜੀਤ ਸਿੰਘ ਮਾਨ, ਪੀ.ਸੀ.ਐਸ., ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ., ਡੀ.ਬੀ.ਈ.ਈ. ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾਂਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਯੂਨੀਵਰਸਲ ਇੰਟਰਨੈਸ਼ਨਲ ਦੇ ਨਿਯੋਜਕਾਂ ਵੱਲੋਂ ਮੈਨੇਜਰ, ਅਸਿਸਟੈਂਟ ਮੈਨੇਜਰ ਅਤੇ ਸੇਲਜ਼ ਐਗਜੀਕਿਊਟਿਵ ਦੀਆਂ ਅਸਾਮੀਆਂ ਲਈ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਵਿਦਿਅਕ ਯੋਗਤਾ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਰੱਖੀ ਗਈ ਸੀ। ਇਸ ਕੈਂਪ ਵਿੱਚ 13 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ 9 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸ਼ਾਰਟਲਿਸਟ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਅਗਲਾ ਕੈਂਪ 10 ਨੂੰ 10:30 ਵਜੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਡਾਕਟਰ ਆਈ.ਟੀ.ਐਮ ਦੇ ਨਿਯੋਜਕਾਂ ਵੱਲੋਂ ਸੇਵਾ ਕੇਂਦਰਾਂ ਵਿੱਚ ਡਾਟਾ ਐਂਟਰੀ ਉਪਰੇਟਰ ਦੀਆਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਵਿਦਿਅਕ ਯੋਗਤਾ ਬਾਰਵ੍ਹੀਂ ਅਤੇ ਗਰੈਜੂਏਸ਼ਨ ਪਾਸ ਹੋਣੀ ਲਾਜ਼ਮੀ ਹੈ ਇਸ ਦੇ ਨਾਲ ਹੀ ਪ੍ਰਾਰਥੀ ਨੇ 1 ਸਾਲ ਦਾ ਕੰਪਿਊਟਰ ਕੋਰਸ ਕੀਤਾ ਹੋਵੇ ਅਤੇ ਅੰਗਰੇਜ਼ੀ ਅਤੇ ਪੰਜਾਬੀ ਦੀ ਟਾਈਪਿੰਗ ਸਪੀਡ 20 ਸ਼ਬਦ ਪ੍ਰਤੀ ਮਿੰਟ ਹੋਣੀ ਲਾਜ਼ਮੀ ਹੈ। ਇਸ ਕੈਂਪ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਾਰਥੀਆਂ ਦੀ ਉਮਰ ਸੀਮਾ ਘੱਟੋ ਘੱਟ 18-35 ਸਾਲ ਹੋਣੀ ਚਾਹੀਦੀ ਹੈ। ਇਨ੍ਹਾਂ ਅਸਾਮੀਆਂ ਲਈ ਚੁਣੇ ਗਏ ਪ੍ਰਾਰਥੀਆਂ ਦੀ ਮਹੀਨਾਵਾਰ ਤਨਖਾਹ ਡੀ.ਸੀ. ਰੇਟ ਦੇ ਆਧਾਰ ਤੇ ਹੋਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰਬਰ 85570-10066 ਤੇ ਸੰਪਰਕ ਕਰ ਸਕਦੇ ਹਨ।