ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਦਿੱਲੀ ਵਿਖੇ ਧਰਨਾ ਅੱਜ 10 ਅਗਸਤ ਨੂੰ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 10 ਅਗਸਤ 2022- ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ।
ਪਾਰਟੀ ਦੇ ਪ੍ਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਸਮੇਤ ਪਾਰਟੀ ਦੇ ਹੋਰ ਨੇਤਾ ਤੇ ਵਰਕਰ ਇਸ ਧਰਨੇ ਵਿਚ ਸ਼ਾਮਲ ਹੋਣਗੇ। ਪੰਜਾਬ ਤੋਂ ਵੀ ਜੱਥੇ ਦਿੱਲੀ ਲਈ ਰਵਾਨਾ ਹੋਏ ਹਨ।