ਬਿਹਾਰ ਦੀ ਨਵੀਂ ਮਹਾਂਗਠਜੋੜ ਸਰਕਾਰ ਦਾ ਸਹੁੰ ਚੁੱਕ ਸਮਾਗਮ ਅੱਜ 10 ਅਗਸਤ ਨੂੰ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 10 ਅਗਸਤ 2022
ਬਿਹਾਰ ਵਿਚ ਆਏ ਸਿਆਸੀ ਭੁਚਾਲ ਤੋਂ ਬਾਅਦ ਅੱਜ 10 ਅਗਸਤ ਨੂੰ ਦੁਪਹਿਰ 2 ਵਜੇ ਨਵੀਂ ਸਰਕਾਰ ਦਾ ਗਠਨ ਹੋਏਗਾ।
ਨੀਤੀਸ਼ ਕੁਮਾਰ ਦੀ ਅਗਵਾਈ ਹੇਠ ਰਾਸ਼ਟਰੀ ਜਨਤਾ ਦਲ, ਕਾਂਗਰਸ ਤੇ ਹੋਰ ਪਾਰਟੀਆਂ ਦੇ ਮਹਾਗਠਜੋਡ਼ ਦੀ ਸਰਕਾਰ ਦਾ ਗਠਨ ਹੋਏਗਾ।
ਨੀਤੀਸ਼ ਕੁਮਾਰ ਨੇ ਬੀਤੇ ਦਿਨ ਬਿਹਾਰ ਦੇ ਰਾਜਪਾਲ ਫਾਗੂ ਚੌਹਾਨ ਨੂੰ ਮਿਲਕੇ 164 ਵਿਧਾਇਕਾਂ ਦਾ ਸਾਥ ਹੋਣ ਦਾ ਦਾਅਵਾ ਪੇਸ਼ ਕੀਤਾ ਸੀ।
ਨੀਤੀਸ਼ ਕੁਮਾਰ ਦੀ ਪਾਰਟੀ ਨੇ ਭਾਜਪਾ ਨਾਲ ਗਠਜੋਡ਼ ਤੋਡ਼ ਦਿੱਤਾ ਸੀ।
ਅੱਜ ਇਸ ਸਹੁੰ ਚੁੱਕ ਸਮਾਗਮ ਵਿਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਸ਼ਾਦ ਯਾਦਵ ਦੇ ਪੁੱਤਰ ਤੇਜਸਵੀ ਯਾਦਵ ਡਿਪਟੀ ਮੁੱਖ ਮੰਤਰੀ ਦੀ ਸਹੁੰ ਚੁੱਕ ਸਕਦੇ ਹਨ।