AAP ਵਿਧਾਇਕ ਗੁਰਪ੍ਰੀਤ ਗੋਗੀ ਨੂੰ ਧਮਕੀ ਦੇ ਕੇ ਮੰਗੀ ਫਿਰੌਤੀ
ਬਾਬੂਸ਼ਾਹੀ ਨੈਟਵਰਕ
ਲੁਧਿਆਣਾ, 10 ਅਗਸਤ 2022- ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਗੈਂਗਸਟਰ ਗੋਲਡੀ ਬਰਾਡ਼ ਦੇ ਸਾਥੀ ਦੱਸਣ ਵਾਲੇ ਲੋਕ ਵਿਧਾਇਕ ਗੋਗੀ ਤੋਂ 25 ਲੱਖ ਦੀ ਫਿਰੌਤੀ ਮੰਗ ਰਹੇ ਹਨ।
ਲੁਧਿਆਣਾ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।