ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਮੋਗਾ ਪੁਲਿਸ ਨੂੰ ਟਰਾਂਜਿਟ ਰਿਮਾਂਡ ਮਿਲਿਆ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ,10 ਅਗਸਤ 2022- ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਲਿਆਂਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਮੋਗਾ ਪੁਲਿਸ ਨੂੰ ਟਰਾਂਜਿਟ ਰਿਮਾਂਡ ਮਿਲਿਆ ਹੈ।
ਜੱਗੂ ਭਗਵਾਨਪੁਰੀਆ ਨੂੰ ਅੱਜ 10 ਅਗਸਤ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ।
ਮੋਗਾ ਪੁਲਿਸ ਨੇ ਮੋਗਾ ਦੇ ਡਿਪਟੀ ਮੇਅਰ ਦੇ ਭਰਾ ਦੇ ਕਤਲ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕਰਨੀ ਹੈ।