ਬਸਪਾ ਵਲੋਂ 15 ਅਗਸਤ ਤੋਂ ਸਮਾਜਿਕ ਪਰਿਵਰਤਨ ਤੇ ਆਰਥਿਕ ਆਜ਼ਾਦੀ ਅੰਦੋਲਨ ਸ਼ੁਰੂ ਕਰਨ ਦਾ ਐਲਾਨ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 11ਅਗਸਤ 2022- ਬਹੁਜਨ ਸਮਾਜ ਪਾਰਟੀ ਵਲੋਂ 15 ਅਗਸਤ ਤੋਂ ਸੂਬੇ ਭਰ ਵਿਚ ਸਮਾਜਿਕ ਪਰਿਵਰਤਨ ਅਤੇ ਆਰਥਿਕ ਆਜ਼ਾਦੀ ਦਾ ਅੰਦੋਲਨ ਜਲੰਧਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਬੀਤੇ ਦਿਨ ਬਸਪਾ ਦੀ ਸੂਬਾ ਕਮੇਟੀ ਦੀ ਮੀਟਿੰਗ ਜਲੰਧਰ ਵਿਖੇ ਹੋਈ। ਇਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਰਿਜ਼ਰਵੇਸ਼ਨ ਐਕਟ 2006 ਦਾ ਉਲੰਘਣ ਕਰਨ, ਰਾਜ ਸਭਾ ਮੈਂਬਰਾਂ ਦੀ ਚੋਣ ਸਮੇਂ ਦਲਿਤ ਭਾਈਚਾਰੇ ਨੂੰ ਅਣਗੋਲਿਆ ਕਰਨ, 187 ਲਾਅ ਅਫਸਰਾਂ ਦੀ ਪੋਸਟਾਂ, ਮੁਹੱਲਾ ਕਲੀਨਿਕਾਂ ਵਿਚ ਡਾਕਟਰਾਂ ਤੇ ਹੋਰ ਸਟਾਫ ਦੀਆਂ ਪੋਸਟਾਂ ਵਿਚ ਰਿਜ਼ਰਵੇਸ਼ਨ ਨ ਦੇਣ ਦੀ ਨਿੰਦਾ ਕੀਤੀ ਗਈ।
ਬਸਪਾ ਦੇ ਪੰਜਾਬ ਪ੍ਧਾਨ ਜਸਵੀਰ ਸਿੰਘ ਗਡ਼੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਲਿਤ ਵਿਰੋਧੀ ਹੈ ਅਤੇ ਰਾਖਵਾਂਕਰਨ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।