ਅਕਾਲੀ ਆਗੂਆਂ ਨੇ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 11 ਅਗਸਤ 2022- ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਅੱਜ ਚੰਡੀਗੜ੍ਹ ਵਿਖੇ ਜ਼ਮਾਨਤ ਤੇ ਰਿਹਾਅ ਹੋਕੇ ਆਏ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ।
ਇਸ ਦੌਰਾਨ ਅਕਾਲੀ ਨੇਤਾ ਡਾ.ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ , ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇਡ਼ਾ ਨੇ ਮਜੀਠੀਆ ਨਾਲ ਮੁਲਾਕਾਤ ਕੀਤੀ ਅਤੇ ਭਾਵਨਾਵਾਂ ਸਾਂਝੀਆਂ ਕੀਤੀਆਂ।