ਹਰਸਿਮਰਤ ਬਾਦਲ ਨੇ ਆਪਣੇ ਭਰਾ ਬਿਕਰਮ ਮਜੀਠੀਆ ਨੂੰ ਰੱਖੜੀ ਬੰਨੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 11 ਅਗਸਤ 2022- ਬਠਿੰਡਾ ਤੋਂ ਲੋਕਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਜ਼ਮਾਨਤ ਤੇ ਜੇਲ੍ਹ ਤੋਂ ਰਿਹਾਅ ਹੋਕੇ ਘਰ ਪਹੁੰਚੇ ਆਪਣੇ ਭਰਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਰੱਖਡ਼ੀ ਬੰਨੀ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲ ਪੁਰਖ ਦੀ ਕੋਟਾਨ-ਕੋਟਿ ਸ਼ੁਕਰਗ਼ੁਜ਼ਾਰ ਹਾਂ, ਜਿਨ੍ਹਾਂ ਦੀ ਕਿਰਪਾ ਸਦਕਾ ਲੰਮੇ ਵਕਫ਼ੇ ਬਾਅਦ ਵੀਰ ਬਿਕਰਮ ਤੇ ਸਾਰੇ ਪਰਿਵਾਰ ਨੂੰ ਇਕੱਠਿਆਂ ਹੋ ਕੇ ਖ਼ੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਮਿਲਿਆ ਹੈ।