ਗੈਸਟ ਫੈਕਲਟੀ ਤੇ ਪਾਰਟ ਟਾਇਮ ਲੈਕਚਰਾਰਾਂ ਦੀਆਂ ਛੁੱਟੀਆਂ ਨੂੰ ਹਰੀ ਝੰਡੀ
ਚੰਡੀਗੜ੍ਹ, 11 ਅਗਸਤ 2022 - ਇਕ ਹੋਰ ਵੱਡੇ ਫੈਸਲੇ ਵਿੱਚ ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ ਤਾਇਨਾਤ ਗੈਸਟ ਫੈਕਲਟੀ ਤੇ ਪਾਰਟ ਟਾਇਮ ਲੈਕਚਰਾਰਾਂ ਨੂੰ ਮੌਜੂਦਾ ਅਚਨਚੇਤ ਤੇ ਜਣੇਪਾ ਛੁੱਟੀ ਦੇ ਨਾਲ-ਨਾਲ ਕਮਾਈ ਛੁੱਟੀ, ਅੱਧੀ ਤਨਖਾਹ ਛੁੱਟੀ ਅਤੇ ਅਸਾਧਾਰਨ ਛੁੱਟੀ ਦੀ ਪ੍ਰਵਾਨਗੀ ਦੇ ਦਿੱਤੀ ਹੈ। ਗੈਸਟ ਫੈਕਲਟੀ ਤੇ ਪਾਰਟ ਟਾਇਮ ਲੈਕਚਰਾਰ ਲੰਮੇ ਸਮੇਂ ਤੋਂ ਇਨ੍ਹਾਂ ਛੁੱਟੀਆਂ ਦੀ ਮੰਗ ਕਰ ਰਹੇ ਸਨ। ਪੰਜਾਬ ਸਰਕਾਰ ਵੱਲੋਂ ਦਿਖਾਈ ਦਿਆਨਤਦਾਰੀ ਕਾਰਨ ਹੁਣ ਇਨ੍ਹਾਂ ਲੈਕਚਰਾਰਾਂ ਦੀਆਂ ਮੁਸ਼ਕਲਾਂ ਘਟਣਗੀਆਂ।