ਮਾਨ ਸਰਕਾਰ ਦੀ ਮਲੇਰਕੋਟਲਾ ਨੂੰ ਵੱਡੀ ਸੌਗ਼ਾਤ, ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
ਚੰਡੀਗੜ੍ਹ, 11 ਅਗਸਤ 2022 - ਮਾਨ ਸਰਕਾਰ ਦੀ ਮਲੇਰਕੋਟਲਾ ਨੂੰ ਵੱਡੀ ਸੌਗ਼ਾਤ ਦੇਣ ਜਾ ਰਹੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਮਲੇਰਕੋਟਲਾ ਦੇ ਕੋਟ ਸ਼ੇਰਵਾਨੀ ਵਿਖੇ ਨਵਾਂ ਮੈਡੀਕਲ ਕਾਲਜ ਬਣੇਗਾ। ਇਸ ਤੋਂ ਬਿਨਾ ਕਲਾਨੌਰ ਵਿਖੇ ਖੇਤੀਬਾੜੀ ਕਾਲਜ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਹ ਦੋਵੇਂ ਕਾਲਜ ਕੇਂਦਰ ਸਰਕਾਰ ਦੀ ਮਦਦ ਨਾਲ ਬਣਨਗੇ।