ਰੂਪਨਗਰ ਜ਼ਿਲ੍ਹਾ ਪੁਲਿਸ ਵਲੋਂ ਸੁੰਤਤਰਤਾ ਦਿਵਸ ਦੇ ਸਬੰਧ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਦੇ ਕੀਤੇ ਵਿਆਪਕ ਪ੍ਰਬੰਧ
ਹਰੀਸ਼ ਕਾਲੜਾ
ਰੂਪਨਗਰ,11 ਅਗਸਤ 2022: ਸੁੰਤਤਰਤਾ ਦਿਵਸ-2022 ਦੇ ਸਬੰਧ ਵਿੱਚ ਜਿਲ੍ਹਾ ਪੁਲਿਸ ਰੂਪਨਗਰ ਵਲੋ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ।ਇਹ ਪ੍ਰਗਟਾਵਾ ਕਰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ ਗਜ਼ਟਿਡ ਅਫਸਰਾਨ ਦੀ ਸੁਪਰਵਿਜ਼ਨ ਹੇਠ ਜਿਲ੍ਹਾ ਰੂਪਨਗਰ ਵਿਖੇ ਵੱਖ-ਵੱਖ ਥਾਂਣਾ ਜਾਤ ਦੇ ਏਰਿਆ ਵਿੱਚ ਸਪੈਸ਼ਲ ਨਾਕਾਬੰਦੀਆਂ ਅਤੇ ਗਸ਼ਤਾਂ ਅਸਰਦਾਰ ਢੰਗ ਨਾਲ ਲਗਾਈਆਂ ਗਈਆਂ ਹਨ। ਸ਼ੱਕੀ ਵਹੀਕਲਾਂ, ਸ਼ੱਕੀ ਵਿਅਕਤੀਆਂ, ਹੋਟਲਾਂ, ਢਾਂਬਿਆਂ ਅਤੇ ਸਰਾਂਵਾਂ ਆਦਿ ਦੀ ਸਪੈਸ਼ਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਮਹੱਤਵਪੂਰਨ ਪਬਲਿਕ ਸਥਾਨਾ ਦੀ ਐਂਟੀ ਸਾਬੋਟੇਜ਼ ਚੈਕਿੰਗ ਵੀ ਕੀਤੀ ਜਾ ਰਹੀ ਹੈ।
ਅੱਜ ਸੁਤੰਤਰਤਾ ਦਿਵਸ ਦੇ ਸਬੰਧ ਵਿੱਚ ਸਬ-ਡਵੀਜਨ ਰੂਪਨਗਰ, ਮੋਰਿੰਡਾ ਅਤੇ ਸ਼੍ਰੀ ਚਮਕੋਰ ਸਾਹਿਬ ਦੇ ਇਲਾਕਾ ਵਿੱਚ ਲੱਗੀਆਂ ਡਿਊਟੀਆਂ/ਨਾਕਿਆਂ ਦੀ ਸਪੈਸ਼ਲ ਚੈਕਿੰਗ ਕੀਤੀ ਗਈ। ਇਸ ਤੋ ਇਲਾਵਾ ਥਾਣਾ ਸ਼੍ਰੀ ਚਮਕੋਰ ਸਾਹਿਬ, ਸਿਟੀ ਮੋਰਿੰਡਾ, ਸਦਰ ਮੋਰਿੰਡਾ, ਸਿੰਘ ਭਗਵੰਤਪੁਰ ਅਤੇ ਪੁਲਿਸ ਚੌਂਕੀ ਬੇਲਾ ਆਦਿ ਦੀ ਅਚਨਚੇਤ ਚੈਕਿੰਗ ਵੀ ਕੀਤੀ ਗਈ। ਚੈਕਿੰਗ ਦੋਰਾਨ ਮੁੱਖ ਅਫਸਰ ਥਾਣਾਜਾਤ ਨੂੰ ਸੀਨੀਅਰ ਸਿਟੀਜ਼ਨ, ਜੀ.ਓ.ਜ਼ੀ. ਅਤੇ ਆਮ ਪਬਲਿਕ ਦੀ ਸੁਣਵਾਈ ਪਹਿਲ ਦੇ ਅਧਾਰ ਪਰ ਕਰਨ ਤੇ ਉਨ੍ਹਾਂ ਦੀ ਸ਼ਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਥਾਣਾ ਵਿੱਚ ਮੁਕਦਮਿਆਂ ਨਾਲ ਸਬੰਧਤ ਖੜੇ ਵਹੀਕਲਾਂ ਦਾ ਜਾਬਤੇ ਅਨੁਸਾਰ ਨਿਪਟਾਰਾ ਕਰਨ ਦੀ ਹਦਾਇਤ ਕੀਤੀ ਗਈ। ਇਸ ਤੋ ਇਲਾਵਾ ਡਿਊਟੀਆਂ ਪਰ ਤਾਇਨਾਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਮੁਸਤੈਦੀ ਅਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਅੰਤ ਵਿੱਚ ਡਾ. ਗਰਗ ਨੇ ਆਮ ਪਬਲਿਕ ਨੂੰ 75ਵੇਂ ਸੁਤੰਤਰਤਾ ਦਿਵਸ ਦੀਆਂ ਮੁਬਾਰਕਾ ਦਿੰਦੇ ਹੋਏ ਅਪੀਲ ਕੀਤੀ ਗਈ ਅਗਰ ਕਿਸੇ ਵੀ ਵਿਅਕਤੀ ਨੂੰ ਕੋਈ ਲਵਾਰਿਸ ਵਸਤੂ ਜਿਵੇ ਕਿ ਬੈਗ, ਟਿਫਨ, ਲਵਾਰਿਸ ਵਹੀਕਲ ਜਾ ਕੋਈ ਸ਼ੱਕੀ ਵਿਅਕਤੀ ਧਿਆਨ ਵਿੱਚ ਆਂਉਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਨੇੜੇ ਦੇ ਪੁਲਿਸ ਥਾਣਾ, ਜਿਲ੍ਹਾ ਪੁਲਿਸ ਕੰਟਰੋਲ ਰੂਮ ਨੰਬਰ 97794-64100 ਜਾ ਹੈਲਪਲਾਇਨ ਨੰਬਰ 112 ਪਰ ਦਿੱਤੀ ਜਾਵੇ। ਇਤਲਾਹ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।