ਖੇਤੀ ਮਸ਼ੀਨਰੀ ਦੀ ਖ਼ਰੀਦ ਤੇ ਸਬਸਿਡੀ ਮੁਹੱਈਆ ਕਰਾਉਣ ਲਈ 15 ਅਗਸਤ 2022 ਤੱਕ ਅਰਜ਼ੀਆਂ ਦੀ ਮੰਗ
- ਕਿਸਾਨਾਂ ਨੂੰ ਅਪੀਲ ਆਧੁਨਿਕ ਤਕਨੀਕ ਦੀ ਮਸ਼ੀਨਰੀ ਸਬਸਿਡੀ ਤੇ ਖ਼ਰੀਦਣ ਲਈ ਵਿਭਾਗ ਦੀ ਅਧਿਕਾਰਤ ਵੈੱਬਸਾਈਟ agrimachinerypb.com qy ਰਜਿਸਟਰਡ ਕਰਨ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ 11 ਅਗਸਤ :2022 - ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਸਤਪਾਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਇੱਛੁਕ ਕਿਸਾਨਾਂ ਨੂੰ ਸਾਲ 2022-23 ਦੌਰਾਨ ਖੇਤੀ ਮਸ਼ੀਨਰੀ ਦੀ ਖ਼ਰੀਦ ਤੇ ਸਬਸਿਡੀ ਮੁਹੱਈਆ ਕਰਾਉਣ ਲਈ 15 ਅਗਸਤ 2022 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਆਧੁਨਿਕ ਤਕਨੀਕ ਦੀ ਮਸ਼ੀਨਰੀ ਸਬਸਿਡੀ ਤੇ ਖ਼ਰੀਦਣ ਲਈ ਵਿਭਾਗ ਦੀ ਅਧਿਕਾਰਤ ਵੈੱਬਸਾਈਟ agrimachinerypb.com qy ਰਜਿਸਟਰਡ ਕਰ ਸਕਦੇ ਹਨ ।
ਉਨ੍ਹਾਂ ਹੋਰ ਦੱਸਿਆ ਕਿ ਸਾਉਣੀ ਦੀਆਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਸਰਕਾਰ ਵੱਲੋਂ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਅਧੀਨ ਵੱਖ-ਵੱਖ ਤਰ੍ਹਾਂ ਦੀ ਨਵੀਨਤਮ ਖੇਤੀ ਮਸ਼ੀਨਰੀ ਉਪਦਾਨ 'ਤੇ ਦੇਣ ਲਈ ਜ਼ਿਲ੍ਹੇ ਦੀਆਂ ਗ੍ਰਾਮ ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਨਿੱਜੀ ਕਿਸਾਨਾਂ ਨੂੰ 80 ਫੀਸਦੀ ਅਤੇ 50 ਫੀਸਦੀ ਦੀ ਦਰ ਨਾਲ ਸਬਸਿਡੀ ਮੁਹੱਈਆ ਕਰਵਾਉਣ ਲਈ ਸਕੀਮ ਉਲੀਕੀ ਗਈ ਹੈ।
ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ ਸਤਪਾਲ ਸਿੰਘ ਵੱਲੋਂ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਉਕਤ ਸਕੀਮ ਅਧੀਨ ਕਿਸਾਨ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਮਲਚਰ, ਪੈਡੀ ਸਟਰਾਅ ਚੌਪਰ, ਸੁਪਰ ਐਸ.ਐਮ.ਐਸ., ਬੇਲਰ ਅਤੇ ਰੇਕ ਆਦਿ ਮਸ਼ੀਨਾਂ ਦੀ ਖ਼ਰੀਦ ਕਰ ਕੇ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਆਨਲਾਈਨ ਅਪਲਾਈ ਕਰਨ ਲਈ ਆਧਾਰ ਕਾਰਡ ਨਾਲ ਫ਼ੋਨ ਲਿੰਕ ਹੋਣਾ ਲਾਜ਼ਮੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਕੀਮ ਦਾ ਸਿਰਫ਼ ਉਹ ਕਿਸਾਨ ਹੀ ਲਾਭ ਲੈ ਸਕਦੇ ਹਨ ਜਿਨ੍ਹਾਂ ਨੇ ਪਿਛਲੇ 4 ਸਾਲਾ ਦੌਰਾਨ (2018-19 ਤੋਂ 2021-22) ਇਸ ਸਕੀਮ ਅਧੀਨ ਕੋਈ ਲਾਭ ਨਹੀਂ ਲਿਆ। ਸਕੀਮ ਦੀਆਂ ਹਦਾਇਤਾਂ ਅਨੁਸਾਰ ਨਿੱਜੀ ਕਿਸਾਨ ਵੱਧ ਤੋਂ ਵੱਧ 2 ਮਸ਼ੀਨਾਂ ਲਈ ਦਰਖਾਸਤ ਦੇ ਸਕਦੇ ਹਨ ਅਤੇ ਸਹਿਕਾਰੀ ਸਭਾਵਾਂ, ਗ੍ਰਾਮ ਪੰਚਾਇਤਾਂ ਲਈ ਘੱਟ ਤੋਂ ਘੱਟ 5 ਲੱਖ ਤੱਕ ਦੀ ਮਸ਼ੀਨਰੀ ਖ਼ਰੀਦਣੀ ਲਾਜ਼ਮੀ ਹੋਵੇਗੀ। ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਵਿਭਾਗ ਦੇ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਦਾ ਜ਼ਰੂਰ ਲਾਹਾ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਲਾਹਾ ਲੈ ਕੇ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਕਿ ਹਵਾ, ਪਾਣੀ ਅਤੇ ਮਿੱਟੀ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।
ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਵਿਭਾਗ ਦੇ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।