ਮਨਪ੍ਰੀਤ ਸਿੰਘ ਇਯਾਲੀ ਦਾ ਵਿਰਸਾ ਸਿੰਘ ਵਲਟੋਹਾ ਵਲੋਂ ਲਗਾਏ ਦੋਸ਼ਾਂ ਨੂੰ ਲੈ ਕੇ ਵੱਡਾ ਐਲਾਨ
ਬਾਬੂਸ਼ਾਹੀ ਨੈਟਵਰਕ
ਮੁੱਲਾਂਪੁਰ ਦਾਖਾ, 12 ਅਗਸਤ 2022- ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਹੈ ਕਿ ਜੇਕਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਮੇਰੇ ਉਤੇ ਲਗਾਏ ਦੋਸ਼ ਸਾਬਿਤ ਕਰ ਦੇਣ ਤਾਂ ਉਹ ਰਾਜਨੀਤੀ ਛੱਡ ਦੇਣਗੇ। ਕਾਬਿਲੇਗੌਰ ਹੈ ਕਿ ਵਿਰਸਾ ਸਿੰਘ ਵਲਟੋਹਾ ਨੇ ਮਨਪ੍ਰੀਤ ਸਿੰਘ ਇਯਾਲੀ ਤੇ ਦੋਸ਼ ਲਗਾਏ ਸਨ ਕਿ ਉਹ ਦਿੱਲੀ ਵਿਖੇ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੂੰ ਮਿਲੇ ਹਨ ਅਤੇ ਅਕਾਲੀ ਦਲ ਨੂੰ ਕਮਜ਼ੋਰ ਕਰ ਰਹੇ ਹਨ।
ਇਸ ਬਾਰੇ ਮਨਪ੍ਰੀਤ ਸਿੰਘ ਇਯਾਲੀ ਨੇ ਸੋਸ਼ਲ ਮੀਡੀਆ ਤੇ ਜਵਾਬ ਦਿੰਦੇ ਹੋਏ ਕਿਹਾ ਕਿ ਜੇਕਰ ਮੇਰੇ ਉਤੇ ਲਗਾਏ ਦੋਸ਼ ਸਾਬਿਤ ਕਰਨ ਤਾਂ ਉਹ ਰਾਜਨੀਤੀ ਛੱਡਣ ਦੇਣਗੇ। ਉਨ੍ਹਾਂ ਕਿਹਾ ਕਿ ਮੇਰੀ ਜੋ ਫੋਟੋ ਸੋਸ਼ਲ ਮੀਡੀਆ ਤੇ ਮਨਜਿੰਦਰ ਸਿੰਘ ਸਿਰਸਾ ਨਾਲ ਵਾਇਰਲ ਕੀਤੀ ਗਈ ਹੈ ਉਹ ਚਾਰ ਸਾਲ ਪੁਰਾਣੀ ਹੈ ।