ਬੀਕੇਯੂ ਏਕਤਾ ਸਿੱਧੂਪੁਰ ਨੇ ਮੀਟਿੰਗ ਕਰਕੇ ਅਹਿਮ ਮਸਲਿਆਂ 'ਤੇ ਕੀਤੀ ਵਿਚਾਰ-ਚਰਚਾ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 12 ਅਗਸਤ, 2022: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਸੂਬਾ ਪ੍ਰਧਾਨ ਸ.ਜਗਜੀਤ ਸਿੰਘ ਡੱਲੇਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਨਿੱਤ ਨਵੀਆਂ ਸਾਜਿਸ਼ਾਂ ਘੜ ਰਹੀ ਹੈ ਜਿਸ ਦੇ ਤਹਿਤ ਹੁਣ ਫੇਰ ਤੋਂ ਸੰਯੁਕਤ ਕਿਸਾਨ ਮੋਰਚਾ ਨਾਲ ਵਾਅਦਾ ਖਿਲਾਫੀ ਕਰਦੇ ਹੋਏ ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ ਗਿਆ ਤਾਂ ਜੋ ਬਿਜਲੀ ਨੂੰ ਪ੍ਰਾਈਵੇਟ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਇਆ ਜਾ ਸਕੇ।
ਉਹਨਾਂ ਅੱਗੇ ਗੱਲਬਾਤ ਕਰਦਿਆਂ ਨੇ ਦੱਸਿਆਂ ਕਿ ਕੇਂਦਰ ਸਰਕਾਰ ਦੀ ਵਾਅਦਾ ਖਿਲਾਫੀ ਦੇ ਰੋਸ ਵਜੋਂ ਤੇ ਕੇਂਦਰ ਸਰਕਾਰ ਨੂੰ ਉਸ ਦੇ ਵਾਅਦੇ ਯਾਦ ਕਰਵਾਉਣ ਲਈ 22 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਇੱਕ ਵੱਡਾ ਇਕੱਠ ਕੀਤਾ ਜਾ ਰਿਹਾ ਹੈ, ਜਿਸ ਦੀਆ ਤਿਆਰੀਆਂ ਜੰਗੀ ਪੱਧਰ ਤੇ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਅਤੇ ਪਿੰਡਾਂ ਵਿੱਚ ਗੱਡੀਆਂ ਤੇ ਮੋਟਰਸਾਈਕਲਾਂ ਦੇ ਵੱਡੇ ਕਾਫਲੇ ਨਾਲ ਝੰਡਾ ਮਾਰਚ ਕੀਤਾ ਜਾ ਰਿਹਾ ਹੈ ਅਤੇ ਜਿਸ ਦੇ ਤਹਿਤ ਹੀ 13 ਅਗਸਤ ਨੂੰ ਸਾਦਿਕ ਦਾਣਾ ਮੰਡੀ ਵਿੱਚ ਤੇ 14 ਨੂੰ ਮਾਨਸਾ ਜਿਲੇ ਦੇ ਪਿੰਡ ਭੈਣੀ ਬਾਘਾ ਵਿਖੇ ਦਿੱਲੀ ਧਰਨੇ ਦੀਆ ਤਿਆਰੀਆਂ ਦੇ ਸੰਬੰਧ ਵਿੱਚ ਹੀ ਇੱਕ ਵੱਡੀ ਕਾਨਫਰੰਸ ਕੀਤੀ ਜਾ ਰਹੀ ਹੈ ਜਿਸ ਵਿੱਚ ਸਮੂਹ ਕਿਸਾਨ, ਮਜ਼ਦੂਰ ਅਤੇ ਕਿਰਸਾਨੀ ਨੂੰ ਪਿਆਰ ਕਰਨ ਵਾਲੇ ਜੁਝਾਰੂ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ ਜਾਵੇਗੀ ਅਤੇ ਦਿੱਲੀ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੇ ਗਏ ਮੁਆਵਜ਼ਾ ਰਾਸ਼ੀ ਦੇ ਚੈਕ ਜੱਥੇਬੰਦੀ ਵੱਲੋ ਸਬੰਧਤ ਪਰਿਵਾਰਾਂ ਨੂੰ ਸੌਪ ਦਿੱਤੇ ਜਾਣਗੇ।
ਇਸ ਮੌਕੇ ਮੇਹਰ ਸਿੰਘ ਥੇੜੀ, ਜਸਬੀਰ ਸਿੰਘ, ਮਾਨ ਸਿੰਘ, ਰੇਸ਼ਮ ਸਿੰਘ, ਬਲਦੇਵ ਸਿੰਘ, ਸੁਖਦੇਵ ਸਿੰਘ ਮੁਕਤਸਰ ਸਾਹਿਬ, ਲਖਵੀਰ ਸਿੰਘ, ਮੱਖਣ ਸਿੰਘ ਮਾਨਸਾ, ਲਖਵਿੰਦਰ ਸਿੰਘ ਫਜਾਲਿਕਾ, ਗੁਰਮੀਤ ਸਿੰਘ, ਇਕਵਾਲ ਸਿੰਘ ਫਿਰੋਜ਼ਪੁਰ, ਨੈਬ ਸਿੰਘ, ਗੁਰਦਿੱਤ ਸਿੰਘ ਫਰੀਦਕੋਟ, ਬਹਾਦਰ ਸਿੰਘ ਮੋਹਾਲੀ, ਕੁਲਵਿੰਦਰ ਸਿੰਘ ਰੋਪੜ, ਸੁਰਜੀਤ ਸਿੰਘ, ਰਣ ਸਿੰਘ ਸੰਗਰੂਰ, ਕੁਲਵਿੰਦਰ ਸਿੰਘ ਤਰਨਤਾਰਨ, ਕੁਲਵਿੰਦਰ ਜਲੰਧਰ, ਕਰਮ ਸਿੰਘ ਮੋਗਾ, ਗੁਰਮੀਤ ਸਿੰਘ ਫਤਿਹਗੜ੍ਹ ਸਾਹਿਬ, ਗੁਰਦੀਪ ਸਿੰਘ ਲੁਧਿਆਣ, ਬਲੌਰ ਸਿੰਘ ਬਰਨਾਲਾ ਆਦਿ ਆਗੂ ਹਾਜ਼ਰ ਸਨ। ਼