ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਜੁੱਤੀਆਂ ਦੀ ਦੁਕਾਨ ਵਿਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜਿਆ
ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਅੱਗ ’ਤੇ ਪਾਇਆ ਮੁਸ਼ਕਲ ਨਾਲ ਕਾਬੂ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 13 ਅਗਸਤ, 2022: ਦੇਰ ਰਾਤ ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਗੋਪਾਲ ਮੰਦਰ ਨਜ਼ਦੀਕ ਇੱਕ ਜੁੱਤੀਆਂ ਦੀ ਦੁਕਾਨ ਵਿਚ ਭਿਆਨਕ ਅੱਗ ਲੱਗ ਲਗ ਗਈ। ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖ ਮੌਕੇ ’ਤੇ ਇਲਾਕਾ ਵਾਸੀਆਂ ਨੇ ਦੁਕਾਨਦਾਰ ਨੂੰ ਸੰਪਰਕ ਕੀਤਾ ਤੇ ਫਿਰ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ’ਤੇ ਕਾਬੂ ਪਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਰਾਹੁਲ ਗਿੱਲ ਨੇ ਦੱਸਿਆ ਕਿ ਉਸ ਦੀ ਜੁੱਤੀਆਂ ਦੀ ਦੁਕਾਨ ਹੈ ਅਤੇ ਰਾਤ ਨੂੰ ਦੁਕਾਨ ਬੰਦ ਕਰਕੇ ਜਦੋਂ ਘਰ ਚਲਾ ਗਿਆ ਤਾਂ ਉਸ ਤੋਂ ਬਾਅਦ ਉਸਨੂੰ ਫੋਨ ਆਇਆ ਕਿ ਉਸਦੀ ਦੁਕਾਨ ਵਿਚ ਭਿਆਨਕ ਅੱਗ ਲੱਗ ਗਈ ਹੈ ਅਤੇ ਇਹ ਅੱਗ ਉਸ ਦੀ ਦੁਕਾਨ ਦੀ ਦੂਸਰੀ ਮੰਜ਼ਿਲ ’ਤੇ ਲੱਗੀ ਹੈ। ਦੁਕਾਨਦਾਰ ਨੇ ਦੱਸਿਆ ਕਿ ਉਸ ਦੀ ਦੁਕਾਨ ਦਾ ਜਿੰਨਾ ਵੀ ਸਾਮਾਨ ਹੈ, ਉਸ ਨੇ ਦੂਸਰੀ ਮੰਜ਼ਿਲ ’ਤੇ ਹੀ ਰੱਖਿਆ ਹੋਇਆ ਹੈ ਅਤੇ ਅੱਗ ਲੱਗਣ ਦੇ ਨਾਲ ਸਾਰਾ ਸਾਮਾਨ ਸੜ ਕੇ ਸਵਾਹ ਹੋ ਗਿਆ। ਉਸਨੇ ਦੱਸਿਆ ਕਿ ਫਿਲਹਾਲ ਦੁਕਾਨ ਵਿਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਕਿਉਂਕਿ ਫਿਲਹਾਲ ਦਮਕਲ ਵਿਭਾਗ ਦੇ ਅਧਿਕਾਰੀ ਹੀ ਦੂਸਰੀ ਮੰਜ਼ਿਲ ’ਤੇ ਜਾ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਦੁਕਾਨਦਾਰ ਦਾ ਕਹਿਣਾ ਹੈ ਕਿ ਉਸ ਦਾ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ
ਦੂਜੇ ਪਾਸੇ ਇਸ ਮੌਕੇ ਸੇਵਾ ਸੁਸਾਇਟੀ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਹੀ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਉਹ ਮੌਕੇ ’ਤੇ ਇਸ ਜਗ੍ਹਾ ਤੇ ਪਹੁੰਚੇ ਅਤੇ ਜਦੋਂ ਉਨ੍ਹਾਂ ਨੇ ਇੱਥੇ ਪਹੁੰਚੇ ਤਾਂ ਦੇਖਿਆ ਕੀ ਅੱਗ ਦੀਆਂ ਲਪਟਾਂ ਕਾਫੀ ਭਿਆਨਕ ਸੀ ਬੜੀ ਮੁਸ਼ਕਲ ਦੇ ਨਾਲ ਉਨ੍ਹਾਂ ਵੱਲੋਂ ਕੰਧ ਤੋਂ ਕੇ ਅੰਦਰ ਜਾ ਕੇ ਅੱਗ ’ਤੇ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਰੀਬ ਤਿੰਨ ਗੱਡੀਆਂ ਫਾਇਰ ਬ੍ਰਿਗੇਡ ਦੀਆਂ ਇਸ ਅੱਗ ਨੂੰ ਬੁਝਾਉਣ ਵਿੱਚ ਲੱਗੀਆਂ ਹਨ ਤੇ ਹੁਣ ਲਗਪਗ ਅੱਗ ’ਤੇ ਕਾਬੂ ਪਾ ਲਿਆ। ਉਨ੍ਹਾਂ ਦੱਸਿਆ ਕਿ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।