ਪੰਜਾਬ ਵਿੱਚ ਲਗਾਏ ਜਾਣਗੇ 1 ਲੱਖ 20 ਹਜ਼ਾਰ ਬੂਟੇ- ਲਾਲ ਚੰਦ ਕਟਾਰੂਚੱਕ
ਰੋਹਿਤ ਗੁਪਤਾ,ਬਾਬੂਸ਼ਾਹੀ ਨੈਟਵਰਕ
ਗੁਰਦਾਸਪੁਰ 13 ਅਗਸਤ 2022
ਗੁਰਦਾਸਪੁਰ ਜੰਗਲਾਤ ਵਿਭਾਗ ਵਿਖੇ ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਦੇ ਤਹਿਤ ਪੂਰੇ ਪੰਜਾਬ ਵਿਚ 1 ਲੱਖ 20 ਹਜ਼ਾਰ ਬੂਟੇ ਲਾਏ ਜਾਣਗੇ। ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਕੋਸ਼ਿਸ਼ ਕੀਤੀ ਜਾਵੇਗੀ ਕਿ ਇਹ ਬੂਟੇ ਲਾਉਣ ਦੇ ਨਾਲ ਇਨ੍ਹਾਂ ਦੀ ਦੇਖਭਾਲ ਵੀ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਬੂਟੇ ਲਗਾ ਕੇ ਸਿਰਫ ਆਪਣੀ ਪਬਲੀਸਿਟੀ ਕੀਤੀ ਜਾਂਦੀ ਸੀ ਪਰ ਉਹਨਾਂ ਦੀ ਸਾਂਭ ਸੰਭਾਲ ਨਹੀਂ ਸੀ ਕੀਤੀ ਜਾਂਦੀ। ਉਹਨਾਂ ਨੇ ਕਿਹਾ ਕਿ ਮੇਰੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਲੋਕਾਂ ਵੱਲੋਂ ਜੰਗਲਾਤ ਵਿਭਾਗ ਦੇ ਬੂਟੇ ਵੱਢ ਦਿੱਤੇ ਜਾਂਦੇ ਹਨ ਉਹਨਾਂ ਨੇ ਕਿਹਾ ਕਿ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ।