ਖੇਤਾਂ ਵਿਚ ਮਿਲੀ ਲਾਸ਼ ਦੀ ਹੋਈ ਸ਼ਨਾਖਤ, ਕੀਤੀ ਵਾਰਸਾਂ ਹਵਾਲੇ
ਰਾਜਿੰਦਰ ਕੁਮਾਰ, ਬਾਬੂਸ਼ਾਹੀ ਨੈਟਵਰਕ
ਨਵਾਂਸ਼ਹਿਰ 13 ਅਗਸਤ 2022- ਥਾਣਾ ਸਿਟੀ ਪੁਲੀਸ ਨੇ ਵੀਰਵਾਰ ਨੂੰ ਪਿੰਡ ਕੁਲਾਮ ਵਿੱਚ ਮੱਕੀ ਦੇ ਖੇਤਾਂ ਵਿੱਚੋਂ ਮਿਲੀਆਂ ਇੱਕ ਨੌਜਵਾਨ ਦੀ ਲਾਸ਼ ਦੀ ਪਛਾਣ ਕਰ ਲਈ ਹੈ। ਮ੍ਰਿਤਕ ਦੀ ਪਛਾਣ ਲਖਵੀਰ ਸਿੰਘ (20) ਵਾਸੀ ਪਿੰਡ ਕੁਲਾਮ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਆਈ ਤਾਰਾ ਰਾਮ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਏ ਕੁਲਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਪਰਿਵਾਰਕ ਮੈਂਬਰਾਂ ਨੇ ਆਪਣੇ ਬਿਆਨਾਂ ਵਿਚ ਕਿਹਾ ਕਿ ਲਖਵੀਰ ਮਾੜੀ ਸੰਗਤ ਵਿੱਚ ਪੈ ਕੇ ਨਸ਼ੇ ਕਰਨ ਲੱਗ ਪਿਆ ਸੀ । ਉਹ ਪਿਛਲੇ 9-10 ਦਿਨਾਂ ਤੋਂ ਘਰ ਵੀ ਨਹੀਂ ਆਇਆ। ਉਨ੍ਹਾਂ ਨੂੰ ਬੇਟੇ ਦੀ ਮੌਤ ਬਾਰੇ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ। ਦੱਸ ਦੇਈਏ ਕਿ ਵੀਰਵਾਰ ਨੂੰ ਥਾਣਾ ਸਿਟੀ ਦੇ ਐਸ.ਆਈ ਤਾਰਾ ਰਾਮ ਨੇ ਦੱਸਿਆ ਸੀ ਕਿ ਪੁਲਿਸ ਨੇ ਪਿੰਡ ਕੁਲਾਮ ਦੇ ਅਲਾਚੌਰ ਨੂੰ ਜਾਂਦੀ ਸੜਕ ਦੇ ਕੋਲ ਪਏ ਮੱਕੀ ਦੇ ਖੇਤਾਂ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਸੀ। ਜਿਸਦੀ ਪਹਿਚਾਣ ਨਾ ਹੋੋੋਣ ਕਰਕੇ ਸਿਵਲ ਹਸਪਤਾਲ ਰਖਵਾ ਦਿੱਤਾ ਸੀ ।