ਸਟੇਟ ਬੈਂਕ ਆਫ ਇੰਡੀਆ ਦੀ ਪਟਿਆਲਾ ਬਰਾਂਚ ਵੱਲੋਂ ਆਜ਼ਾਦੀ ਦਿਵਸ ਸਬੰਧੀ ਜਸ਼ਨ ਸਮਾਰੋਹ ਕਰਵਾਇਆ
ਬਾਬੂਸ਼ਾਹੀ ਨੈਟਵਰਕ
ਪਟਿਆਲਾ 13 ਅਗਸਤ, 2022
ਬਿਜਲੀ ਅਤੇ ਬੈਂਕਿੰਗ ਖੇਤਰ ਭਾਰਤੀ ਅਰਥਚਾਰੇ ਦੀਆਂ ਜੀਵਨ ਰੇਖਾਵਾਂ ਹਨ ਅਤੇ ਦੋਵੇਂ ਖੇਤਰਾਂ ਦਾ ਸਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਮਹੱਤਵਪੂਰਨ ਯੋਗਦਾਨ ਹੈ,ਇਹ ਵਿਚਾਰ ਕਲ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਪਟਿਆਲਾ ਸੰਚਾਲਨ ਸਰਕਲ ਦੇ ਨਿਗਰਾਨ ਇੰਜੀਨੀਅਰ ਗੁਰਤੇਜ ਸਿੰਘ ਚਾਹਲ ਨੇ ਸਟੇਟ ਬੈਂਕ ਆਫ ਇੰਡੀਆ ਦੀ ਪੀ.ਐਸ.ਪੀ.ਸੀ.ਐਲ ਸ਼ਾਖਾ ਪਟਿਆਲਾ ਵੱਲੋਂ 75ਵੇਂ ਸੁਤੰਤਰਤਾ ਦਿਵਸ ਦੇ ਜਸ਼ਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕਹੀ।
ਇਸ ਸ਼ੁਭ ਦਿਹਾੜੇ 'ਤੇ ਗੁਰਤੇਜ ਸਿੰਘ ਚਾਹਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਸਮਰੱਥਾ ਅਨੁਸਾਰ ਪੂਰੀ ਮਿਹਨਤ ਕਰਕੇ ਦੇਸ਼ ਦੀ ਸੇਵਾ ਲਈ ਆਪਣੇ ਆਪ ਨੂੰ ਮੁੜ ਸਮਰਪਿਤ ਕਰਨਾ ਚਾਹੀਦਾ ਹੈ।
ਉਗਰ ਸੈਨ ਗੁਪਤਾ ਰੀਜਨਲ ਮੈਨੇਜਰ ਸਟੇਟ ਬੈਂਕ ਆਫ ਇੰਡੀਆ ਵਿਸ਼ੇਸ਼ ਮਹਿਮਾਨ ਨੇ ਇਸ ਮੋਕੇ ਤੇ ਆਪਣੇ ਸੰਬੋਧਨ ਵਿੱਚ ਸੱਦਾ ਦਿੱਤਾ ਕਿ ਸਾਰੇ ਸਾਰਿਆਂ ਨੂੰ ਭਾਰਤ ਨੂੰ ਹੋਰ ਉਚਾਈਆਂ 'ਤੇ ਲਿਜਾਣ ਲਈ ਯਤਨ ਕਰਨੇ ਚਾਹੀਦੇ ਹਨ ਅਤੇ ਇੱਕ ਦੂਜੇ ਨਾਲ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿਣਾ ਚਾਹੀਦਾ ਹੈ।
ਪੁਨੀਤ ਕੌਰ ਬ੍ਰਾਂਚ ਮੈਨੇਜਰ ਸਟੇਟ ਬੈਂਕ ਆਫ ਇੰਡੀਆ ਪੀ.ਐਸ.ਪੀ.ਸੀ.ਐਲ. ਬ੍ਰਾਂਚ ਪਟਿਆਲਾ ਨੇ ਕਿਹਾ ਕਿ ਭਾਰਤ ਦੀ ਅਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਅਸਲ ਸ਼ਰਧਾਂਜਲੀ ਇਹ ਹੈ ਕਿ ਅਸੀਂ ਆਪਣੇ ਡਿਊਟੀ ਨੂੰ ਸਖਤ ਮਿਹਨਤ,ਸੱਚੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਆਪਣੇ ਵੱਡਮੁਲੇ ਖਪਤਕਾਰਾਂ ਨੂੰ ਹੋਰ ਚੰਗੀਆਂ ਸੇਵਾਵਾਂ ਦੇਣ ਲਈ ਦਿ੍ੜ ਇਰਾਦੇ ਨਾਲ ਆਪਣੀਆਂ ਡਿਊਟੀਆਂ ਨਿਭਾਈੲਏ।
ਇਸ ਮੌਕੇ ਪੁਨੀਤ ਕੌਰ ਬ੍ਰਾਂਚ ਮੈਨੇਜਰ ਐਸਬੀਆਈ ਪੀਐਸਪੀਸੀਐਲ ਬ੍ਰਾਂਚ ਨੇ ਮੁੱਖ ਮਹਿਮਾਨ ਅਤੇ ਪੀਐਸਪੀਸੀਐਲ ਦੇ ਹੋਰ ਅਧਿਕਾਰੀਆਂ ਨੂੰ ਸਮਾਗਮ ਵਿੱਚ ਭਾਗ ਲੈਣ ਲਈ ਜੀ ਆਇਆਂ ਕਿਹਾ।