ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਨੂੰ ਉਡਾਉਣ ਦੀ ਧਮਕੀ
ਬਾਬੂਸ਼ਾਹੀ ਨੈਟਵਰਕ
ਲੁਧਿਆਣਾ, 13 ਅਗਸਤ 2022- ਸ਼ਹੀਦ ਭਗਤ ਸਿੰਘ ਦੇ ਸਾਥੀ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਨੂੰ ਉਡਾਉਣ ਦੀ ਧਮਕੀ ਮਿਲਣ ਦੀ ਖਬਰ ਸਾਹਮਣੇ ਆਈ ਹੈ।
ਨਿਊਜ਼ 18 ਦੇ ਹਵਾਲੇ ਅਨੁਸਾਰ ਸ਼ਹੀਦ ਸੁਖਦੇਵ ਥਾਪਰ ਦੇ ਵਾਰਿਸਾਂ ਨੇ ਮੀਡੀਆ ਨੂੰ ਦੱਸਿਆ ਕਿ ਦੋ ਤਿੰਨ ਦਿਨ ਤੋਂ ਪੁਲਿਸ ਸ਼ਹੀਦ ਸੁਖਦੇਵ ਥਾਪਰ ਦੇ ਘਰ ਦੇ ਕੋਲ ਗਸ਼ਤ ਕਰ ਰਹੀ ਹੈ ।
ਕਾਬਿਲੇਗੌਰ ਹੈ ਕਿ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਤਿਰੰਗਾ ਝੰਡਾ ਲਹਿਰਾਉਣ ਪਹੁੰਚ ਰਹੇ ਹਨ । ਪੁਲਿਸ ਪ੍ਸ਼ਾਸਨ ਵਲੋਂ ਲੁਧਿਆਣਾ ਵਿਚ ਸੁਰੱਖਿਆ ਦੇ ਪੁਖਤਾ ਪ੍ਬੰਧ ਕੀਤੇ ਜਾ ਰਹੇ ਹਨ।